ਨਸ਼ਿਆਂ ਦੀ ਵਰਤੋਂ ਕਰਨਾ ਬਿਮਾਰੀਆਂ ਨੂੰ ਸੱਦਾ ਦੇਣਾ ਹੈ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ

ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਵਲੋਂ ਸ਼ਹੀਦ ਸਿਪਾਹੀ ਬਲਜਿੰਦਰ ਸਿੰਘ ਲਾਇਬ੍ਰੇਰੀ,ਪਿੰਡ ਗੁੱਲਪੁਰ (ਬਲਾਚੌਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ  ਜਾਗਰੂਕਤਾ ਕੈਂਪ ਲਗਾਇਆ ਗਿਆ।  ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਕਸ਼ਮੀਰ ਸਿੰਘ  (ਸਰਪੰਚ) ਨੇ ਕੀਤੀ।
ਇਸ ਮੌਕੇ ਤੇ ਸ਼੍ਰੀ ਚਮਨ ਸਿੰਘ, ਪ੍ਰੋਜੈਕਟ ਡਾਇਰੈਕਟ ਨੇ ਬੱਚਿਆ ਨੂੰ ਸਮਝਾਇਆ ਕਿ ਨਸ਼ੇ ਦੀ ਆਦਤ ਬਹੁਤ ਹੀ ਭਿਆਨਕ ਹੈ। ਕਈ ਵਾਰ ਛੋਟੇ ਬੱਚੇ ਵੀ ਅਣਜਾਣਤਾ ਵਿੱਚ ਆ ਕੇ ਨਸ਼ਿਆ ਦੀ ਵਰਤੋਂ ਕਰਨ ਲੱਗ ਜਾਦੇ ਹਨ, ਉਨਾਂ ਨੇ ਦੱਸਿਆ ਕਿ ਕਈ ਵਾਰ ਸਕੂਲ ਵਿੱਚ ਪੜ੍ਹਦੇ ਛੋਟੇ ਬੱਚੇ ਤੰਬਾਕੂ ਦੀ ਵਰਤੋਂ ਕਰਨ ਲੱਗ ਜਾਦੇ ਹਨ,ਜਿਸ ਨਾਲ ਕੈਂਸਰ ਵਰਗੀ ਬਿਮਾਰੀ ਹੁੰਦੀ ਹੈ। ਇਸ ਦੇ ਨਾਲ ਬੱਚੇ ਹੋਲੀ ਹੋਲੀ ਛੋਟੇ ਨਸ਼ਿਆਂ ਤੋਂ ਵੱਡੇ ਹੈਰੋਇਨ ਵਰਗੇ ਨਸ਼ਿਆ ਦੀ ਦਲਦਲ ਵਿੱਚ ਫਸ ਜਾਦੇ ਹਨ। ਨਸ਼ੇ ਦੀ ਵਰਤੋਂ ਨਾਲ ਵਿਅਕਤੀ ਮਾਨਸਿਕ ਅਤੇ ਸਰੀਰਕ ਰੋਗੀ ਹੋ ਜਾਂਦਾ ਹੈ, ਅਤੇ ਵਿਅਕਤੀ ਦਾ ਬੌਧਿਕ ਵਿਕਾਸ ਰੁੱਕ ਜਾਦਾ ਹੈ। ਨਸ਼ੇ ਦੀ ਵਰਤੋਂ ਕਰਨ ਨਾਲ ਚਮੜੀ ਦੇ ਰੋਗ, ਲੀਵਰ ਦੀ ਬਿਮਾਰੀ, ਕਾਲਾ ਪੀਲੀਆ, ਐਚ.ਆਈ .ਵੀ ਏਡਜ ਆਦਿ ਬਿਮਾਰੀਆਂ ਲਗਦੀਆਂ ਹਨ, ਜਿਸ ਨਾਲ ਨੌਜਵਾਨਾਂ ਦੀ  ਛੋਟੀ ਉਮਰ ਵਿੱਚ ਹੀ ਮੌਤ ਹੋ ਜਾਦੀ
ਉਨਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀ ਆਪ ਹੀ ਆਪਣੇ ਬੱਚਿਆ ਦਾ ਧਿਆਨ ਰੱਖੋ ਤਾਂ ਕਿ ਬੱਚੇ ਮਾੜੀ ਸੰਗਤ ਵਿੱਚ ਰਲ ਕੇ ਨਸ਼ੇ ਦੇ ਆਦੀ ਨਾ ਹੋਣ। ਉਨਾ ਨੇ ਕਿਹਾ ਕਿ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਬਹੁਤਾ ਸਮਾਂ ਦੇਣ, ਸਕੂਲਾਂ/ ਕਾਲਜਾਂ ਵਿੱਚੋ ਆਪਣੇ ਬੱਚਿਆਂ ਪ੍ਰਤੀ ਜਾਣਕਾਰੀ ਪ੍ਰਾਪਤ ਕਰਨ।
ਇਸ ਮੌਕੇ ਤੇ ਸ਼੍ਰੀਮਤੀ ਪਰਵੇਸ਼ ਕੁਮਾਰ (ਪੀਆਰ ਐਜੂਕੇਟਰ)  ਨੇ ਸੈਂਟਰ ਦੀਆਂ ਗਤੀਵਿਧੀਆਂ ਅਤੇ ਮਰੀਜਾਂ ਦੇ ਮੁਫਤ ਇਲਾਜ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ  ਆਪਣੀ ਇੱਛਾ ਅਨੁਸਾਰ ਕੇਂਦਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ , ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ੍ਰੀ ਕਸ਼ਮੀਰ ਸਿੰਘ(ਸਰਪੰਚ)ਨੇ ਰੈੱਡ ਕਰਾਸ ਟੀਮ ਅਤੇ ਪਿੰਡ ਵਾਸੀਆਂ ਦਾ  ਧੰਨਵਾਦ ਕੀਤਾ।
ਇਸ ਮੌਕੇ ਤੇ ਸ਼੍ਰੀਮਤੀ ਅਮਰਜੀਤ(ਅਧਿਆਪਕ), ਸਨੇਹ ਲਤਾ(ਅਧਿਆਪਕ), ਸ਼੍ਰੀ ਚਮਨ ਲਾਲ(ਨਰੇਗਾ ਮੇਟ), ਜਸਵੀਰ ਕੌਰ(ਨਰੇਗਾ ਮੇਟ), ਸ਼੍ਰੀਮਤੀ ਜਸਵਿੰਦਰ ਕੌਰ(ਪੰਚ), ਸ਼੍ਰੀਮਤੀ ਜਸਵੀਰ ਕੌਰ(ਪੰਚ), ਸ਼੍ਰੀਮਤੀ ਮਹਿੰਦਰ ਕੌਰ(ਪੰਚ), ਸੁਨੀਤਾ, ਯੁੱਧਵੀਰ ਸਿੰਘ, ਗੁਰਿੰਦਰ ਸਿੰਘ , ਪਿੰਡ ਵਾਸੀ ਅਤੇ  ਵਿਦਿਆਰਥੀ ਹਾਜਿਰ ਸਨ।