ਸਮੱਸਿਆ ਦੇ ਹੱਲ ਲਈ ਲਗਾਤਾਰ ਕਾਰਵਾਈ ਦੀ ਲੋੜ - ਵਿਨੀਤ ਵਰਮਾ
ਐਸ.ਏ.ਐਸ. ਨਗਰ, 26 ਜੂਨ- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ (ਜਿਨ੍ਹਾਂ ਦੀ ਪਹਿਲਕਦਮੀ ’ਤੇ ਇਹ ਮੁਹਿੰਮ ਚਲਾਈ ਗਈ ਸੀ) ਨੇ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਵਧਦੀ ਮੰਗਤਿਆਂ ਦੀ ਸਮੱਸਿਆ ਅਤੇ ਬੱਚਿਆਂ ਤੋਂ ਭੀਖ ਮੰਗਵਾਏ ਜਾਣ ਦੀ ਕਾਰਵਾਈ ’ਤੇ ਮੁਕੰਮਲ ਰੋਕ ਲਗਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕਿਉਂਕਿ ਬੱਚਿਆਂ ਦੇ ਸ਼ੋਸ਼ਣ ਤੋਂ ਇਲਾਵਾ, ਇਸ ਸਮਾਜਿਕ ਬੁਰਾਈ ਕਾਰਨ ਬਾਜ਼ਾਰ ਵਿੱਚ ਲੋਕਾਂ ਨੂੰ ਵੀ ਅਕਸਰ ਪਰੇਸ਼ਾਨ ਹੋਣਾ ਪੈਂਦਾ ਹੈ।
