ਸੁਰੇਸ਼ ਪਾਲ ਪੰਜੋਖਰਾ ਸਾਹਿਬ ਅੰਬਾਲਾ ਵੱਲੋਂ 1 ਲੱਖ ਰੁਪਏ ਦੀ ਸੇਵਾ ਭੇਟ
ਹਰੋਲੀ/ਊਨਾ, 16 ਜੂਨ (ਰਾਜਵੀਰ ਚੋਪੜਾ):- ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਵਿਖੇ ਚੱਲ ਰਹੀ ਕਾਰ ਸੇਵਾ ਲਈ ਸੁਰੇਸ਼ ਪਾਲ ਜੀ ਦੇ ਪਰਿਵਾਰ ਸੁਮਨ, ਸਚਿਨ, ਕਵਿਤਾ, ਸਵੀਟੀ ਅਤੇ ਰੋਬਿਨ ਪੰਜੋਖਰਾ ਸਾਹਿਬ (ਅੰਬਾਲਾ) ਦੀ ਸੰਗਤ ਵੱਲੋਂ 1 ਲੱਖ ਰੁਪਏ ਦੀ ਸੇਵਾ ਭੇਟ ਕੀਤੀ ਗਈ।
ਜਾਣਕਾਰੀ ਅਨੁਸਾਰ ਸੁਰੇਸ਼ ਪਾਲ ਜੀ ਦਾ ਪਰਿਵਾਰ ਲੰਬੇ ਸਮੇਂ ਤੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੁੜਿਆ ਹੋਇਆ ਹੈ ਅਤੇ ਸਮੇਂ-ਸਮੇਂ ‘ਤੇ ਗੁਰੂ ਘਰ ਦੀਆਂ ਵੱਖ-ਵੱਖ ਕਾਰ ਸੇਵਾਵਾਂ ਵਿੱਚ ਆਪਣਾ ਯੋਗਦਾਨ ਪਾਉਂਦਾ ਆ ਰਿਹਾ ਹੈ। ਤਪ ਅਸਥਾਨ ਵਿਖੇ ਚੱਲ ਰਹੀਆਂ ਵਿਕਾਸ ਅਤੇ ਕਾਰ ਸੇਵਾਵਾਂ ਨੂੰ ਦੇਖਦਿਆਂ ਸੁਰੇਸ਼ ਪਾਲ ਜੀ ਨੇ ਪ੍ਰਬੰਧਕ ਕਮੇਟੀ ਨਾਲ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਵਿਖੇ ਹੋ ਰਹੀ ਕਾਰ ਸੇਵਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਉਹ ਗੁਰੂ ਘਰ ਲਈ ਆਪਣਾ ਸੇਵਾ ਸਹਿਯੋਗ ਜਾਰੀ ਰੱਖਣਗੇ।
ਇਸ ਮੌਕੇ ਬਾਬਾ ਕੇਵਲ ਸਿੰਘ ਜੀ, ਬਾਬਾ ਨਰੇਸ਼ ਸਿੰਘ ਜੀ ਅਤੇ ਬਾਬਾ ਸੁਖਦੇਵ ਸਿੰਘ ਜੀ ਵੱਲੋਂ ਸੁਰੇਸ਼ ਪਾਲ ਜੀ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਘਰ ਦੀ ਸੇਵਾ ਵਿੱਚ ਪਾਏ ਗਏ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ ਗਿਆ।
