20 ਅਪ੍ਰੈਲ ਤੋਂ ਚਤਾਮਲੀ ਵਿਖੇ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ:- ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ 20 ਅਪ੍ਰੈਲ 2026 ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।
ਸ਼੍ਰੀ ਹਰਵੰਤ ਸਿੰਘ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਨਾਲ ਸਬੰਧਤ 18 ਸਾਲ ਤੋਂ 55 ਸਾਲ ਤੱਕ ਦੇ ਇੱਛੁਕ ਵਿਅਕਤੀਆਂ ਨੂੰ ਡੇਅਰੀ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਅਤੇ ਤਕਨੀਕੀ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਅਤੇ ਕਿਸਾਨਾਂ ਨੂੰ ਡੇਅਰੀ ਧੰਦੇ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ।
ਵਧੇਰੇ ਜਾਣਕਾਰੀ ਲਈ ਇੱਛੁਕ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਐਸ.ਏ.ਐਸ. ਨਗਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰਬਰ 95015-02846 ‘ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।