ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ
ਪਟਿਆਲਾ, 8 ਅਪ੍ਰੈਲ: ਸ਼ਿਵ ਸੈਨਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਮਨਦੀਪ ਹੈਪੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਫਿਲੌਰ ਤਹਿਸੀਲ ਦੇ ਪਿੰਡ ਨੰਗਲ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਉੱਤੇ ਦੇਸ਼ ਵਿਰੋਧੀ ਨਾਅਰੇ ਲਿਖੇ ਜਾਣ ਦੀ ਘਟਨਾ ਦਾ ਜਿਕਰ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਜਿੰਮੇਵਾਰੀ ਲੈਣ ਵਾਲੇ ਗੁਰਪਤਵੰਤ ਸਿੰਘ ਪੰਨੂ ਦੇ ਖਿਲਾਫ ਐਸ.ਸੀ./ਐਸ.ਟੀ. ਐਕਟ 1989 ਅਤੇ ਦੇਸ਼ ਧਰੋਹ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਉਸਦੇ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਵੇ ਅਤੇ ਭਾਰਤੀ ਕੇਂਦਰੀ ਏਜੰਸੀਆਂ ਰਾਹੀਂ ਉਸ ਨੂੰ ਭਾਰਤ ਲਿਆ ਕੇ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਬਣਦੀ ਸਜਾ ਦਿਵਾਈ ਜਾਵੇ।
ਉਨ੍ਹਾਂ ਸੂਬੇ ਵਿੱਚ ਵੱਖ ਵੱਖ ਥਾਵਾਂ 'ਤੇ ਸਥਿਤ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਜੀ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਵੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਗੈਰ-ਸਮਾਜੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦੇ ਸਕਣ।
