ਵਪਾਰੀਆਂ ਵੱਲੋਂ ਉਠਾਈਆਂ ਮੰਗਾਂ ਅਤੇ ਸ਼ਿਕਾਇਤਾਂਮੁਸ਼ਿਕਲਾਂ ਜਲਦ ਕੀਤਾ ਜਾਵੇਗਾ ਨਿਪਟਾਰਾ ਡਾ ਅੰਕਿਤਾ ਕਾਂਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਗਸਤ, 2026:- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ.ਅੰਕਿਤਾ ਕਾਂਸਲ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਵਪਾਰੀਆਂ/ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਪਾਰਕ ਸੰਸਥਾਵਾਂ ਨਾਲ ਸਬੰਧਤ ਨੁਮਾਇੰਦਿਆਂ ਵੱਲੋਂ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਧਿਆਨ ਵਿੱਚ ਲਿਆਂਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਵਿਭਾਗ ਵਾਰ ਨਿਪਟਾਰੇ ਬਾਰੇ ਜਾਇਜ਼ਾ ਲਿਆ ਗਿਆ।
ਡਾ. ਅੰਕਿਤਾ ਕਾਂਸਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪਾਵਰਕਾਮ, ਪੁਲਿਸ ਵਿਭਾਗ, ਨਗਰ ਨਿਗਮ, ਸਥਾਨਕ ਸਰਕਾਰਾਂ ਵਿਭਾਗ, ਡਰੇਨੇਜ ਵਿਭਾਗ, ਗਮਾਡਾ, ਪੀ.ਡਬਲਿਊ.ਡੀ., ਸਨਅਤ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਪੈਡਿੰਗ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗਾਂ ਨੂੰ ਸਬੰਧਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਪਾਰੀਆਂ ਦੇ ਲੰਬੇ ਸਮੇਂ ਤੋਂ ਲੰਬਿਤ ਪਏ ਕੰਮਾਂ ਦਾ ਤੁਰੰਤ ਨਿਪਟਾਰਾ ਕਰਕੇ ਪੋਰਟਲ ਤੇ ਅਪਲੋਡ ਕੀਤਾ ਜਾਵੇ।
ਉਨ੍ਹਾਂ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਉਨ੍ਹਾਂ ਪਾਸ ਜੋ ਵੀ ਬਿਜਲੀ ਦੀਆਂ ਲਟਕਦੀਆਂ ਤਾਰਾਂ ਆਦਿ ਦੀ ਰਿਪੇਅਰ ਸਬੰਧੀ ਸ਼ਿਕਾਇਤਾਂ ਪੈਡਿੰਗ ਹਨ, ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਂਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਪਾਸ ਲੰਬਿਤ ਪਈਆਂ ਸ਼ਿਕਾਇਤਾਂ ਦਾ ਤੁਰੰਤ ਗੰਭੀਰਤਾ ਨਾਲ ਹੱਲ ਕਰਨ ਲਈ ਕਿਹਾ। ਵਪਾਰੀਆਂ ਵੱਲੋਂ ਬਾਜ਼ਾਰਾਂ ਵਿੱਚ ਲਗਦੀਆਂ ਅਣਅਧਿਕਾਰਤ ਰੇਹੜ੍ਹੀਆਂ ਫੜੀਆਂ ਤੁਰੰਤ ਹਟਾਉਣ ਦੀ ਮੰਗ ਵੀ ਕੀਤੀ, ਤਾਂ ਜੋ ਟ੍ਰੈਫਿਕ ਜਾਮ ਤੋਂ ਛੁਟਕਾਰਾ ਪਾਇਆ ਜਾ ਸਕੇ। ਵਪਾਰੀਆਂ ਵੱਲੋਂ ਸਫ਼ਾਈ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸਟਰੀਟ ਲਾਈਟਾਂ, ਸੀਵਰੇਜ, ਗੈਰ-ਕਾਨੂੰਨੀ ਕਬਜ਼ਿਆਂ, ਨਜਾਇਜ਼ ਵੈਂਡਿੰਗ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਉਠਾਏ ਗਏ ਸਨ।
ਸ੍ਰੀਮਤੀ ਅੰਕਿਤਾ ਕਾਂਸਲ ਨੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰੀ ਕਮਿਸ਼ਨ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਉਨ੍ਹਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਕੋਲ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਤੋਂ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਅਪਡੇਟ ਨਿਯਮਤ ਤੌਰ ’ਤੇ ਪੋਰਟਲ ’ਤੇ ਦਰਜ ਕੀਤੀ ਜਾਵੇ।
ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਤਰਲੋਚਨ ਸਿੰਘ ਬੈਦਵਾਨ, ਮੋਹਾਲੀ ਦੇ ਵਿਧਾਨ ਸਭਾ ਹਲਕਾ ਪੱਧਰੀ ਚੇਅਰਮੈਨ ਸ. ਅਕਵਿੰਦਰ ਸਿੰਘ ਗੋਸਲ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ, ਸਹਾਇਕ ਕਮਿਸ਼ਨਰ ਨਗਰ ਨਿਗਮ ਮੋਹਾਲੀ ਸ੍ਰੀ ਮਨਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਵੀ ਹਾਜ਼ਰ ਸਨ ਸਨ।
