ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਅਤੇ ਪੈਨਸ਼ਨਰਾ ਤੇ ਕੀਤੇ ਤਸ਼ੱਦਦ ਦੀ ਸਖਤ ਨਿਖੇਧੀ
ਗੜ੍ਹਸ਼ੰਕਰ, 8 ਮਾਰਚ:- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਲ ਸਾਂਝੇ ਫਰੰਟ ਦੇ ਸੱਦੇ ਤਹਿਤ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਅਤੇ ਪੈਨਸ਼ਨਰ 'ਤੇ ਪੰਜਾਬ ਸਰਕਾਰ ਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਤਸ਼ਦਦ ਦੀ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਸਖਤ ਨਿਖੇਧੀ ਕੀਤੀ ਹੈ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਡੀਐਮਐਫ ਤੇ ਡੀਟੀਐਫ ਦੇ ਆਗੂਆਂ ਮਕੇਸ਼ ਕੁਮਾਰ, ਮਨਜੀਤ ਸਿੰਘ ਦਸੂਹਾ,ਸੁਖਦੇਵ ਡਾਂਸੀਵਾਲ ਇੰਦਰਸੁਖਦੀਪ ਉਡਰਾ, ਵਿਨੇ ਕੁਮਾਰ, ਪਰਵੀਨ ਕੁਮਾਰ, ਰਜਿੰਦਰ ਕੁਮਾਰ, ਬਲਜਿੰਦਰ ਸਹੋਤਾ, ਰਕੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮਾਨ ਭੱਤੇ 'ਤੇ ਕੰਮ ਕਰ ਰਹੇ ਵਰਕਰਾਂ, ਮੁਲਾਜ਼ਮਾਂ ਅਤੇ ਪੈਨਸ਼ਨਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਦਿਆਂ ਸਾਰ ਪਿਛਲੇ ਚਾਰ -ਸਾਢੇ ਚਾਰ ਸਾਲ ਤੋਂ ਮੁਲਾਜ਼ਮਾ ਦੀ ਇੱਕ ਵੀ ਮੰਗ ਨੂੰ ਪੂਰਾ ਨਹੀਂ ਕੀਤਾ।
ਪੰਜਾਬ ਸਰਕਾਰ ਦੇ ਮੁੱਖ ਮੰਤਰੀ ਅਤੇ ਸਰਕਾਰ ਵੱਲੋਂ ਇੱਕ ਵਾਰ ਵੀ ਮੁਲਾਜ਼ਮਾਂ ਨਾਲ ਇਹਨਾਂ ਮੰਗਾਂ ਸਬੰਧੀ ਬੈਠ ਕੇ ਮੀਟਿੰਗ ਨਹੀਂ ਕੀਤੀ ਗਈ ਤੇ ਵਾਰ ਵਾਰ ਸਮਾਂ ਦੇ ਕੇ ਮੀਟਿੰਗਾਂ ਨੂੰ ਮੁਲਤਵੀ ਕੀਤਾ ਗਿਆ ਜਿਸ ਦੇ ਰੋਜ ਵਜੋਂ ਮੁਲਾਜਮਾ ਤੇ ਪੈਨਸ਼ਨਾਂ ਵੱਲੋਂ ਬਜਟ ਸੈਸ਼ਨ ਦੌਰਾਨ ਅੱਠ ਮਾਰਚ ਤੋਂ 11 ਮਾਰਚ ਤੱਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਤਹਿਤ ਅੱਜ ਅੱਠ ਮਾਰਚ ਨੂੰ ਪੰਜਾਬ ਦੇ ਹਜ਼ਾਰਾਂ ਪੈਨਸ਼ਨਰ ਮੁਲਾਜ਼ਮ ਅਤੇ ਪੈਨਸ਼ਨਰ ਮੋਹਾਲੀ ਵਿੱਚ ਇਕੱਤਰ ਹੋ ਕੇ ਚੰਡੀਗੜ੍ਹ ਵੱਲ ਮਾਰਚ ਕਰ ਰਹੇ ਸਨ ਪਰ ਪੰਜਾਬ ਸਰਕਾਰ ਨੇ ਗੱਲ ਸੁਣਨ ਦੀ ਬਜਾਏ ਅਥਰੂ ਗੈਸ ਪਾਣੀ ਦੀਆਂ ਬੁਛਾਰਾਂ ਅਤੇ ਪੁਲਿਸ ਤਸ਼ੱਦਦ ਕੀਤਾ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਲਾਜ਼ਮਾਂ ਦੀਆਂ ਅਹਿਮ ਤੇ ਜਾਇਜ਼ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਆਉਣ ਵਾਲੇ ਸਮਾਂ ਵਿੱਚ ਸਰਕਾਰ ਨੂੰ ਰਾਜਨੀਤਿਕ ਖਮਿਆਜਾ ਭੁਗਤਣਾ ਪਵੇਗਾ।
