ਜਿਲ੍ਹੇ ਦੇ ਅਕਾਲੀ ਆਗੂਆਂ ਵੱਲੋਂ ਲਾਲੀ ਬਾਜਵਾ ਦਾ ਕੀਤਾ ਗਿਆ ਸਨਮਾਨ

ਹੁਸ਼ਿਆਰਪੁਰ:- ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਗਮ ਦੌਰਾਨ ਇਕਬਾਲ ਸਿੰਘ ਖੇੜਾ ਅਤੇ ਰਾਣਾ ਰਣਬੀਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਕਸਾਲੀ ਅਕਾਲੀ ਆਗੂ ਅਤੇ ਜਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਲੰਬੇ ਸਮੇ ਦੀ ਅਣਥੱਕ ਮਿਹਨਤ, ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਲੰਬੇ ਸਿਆਸੀ ਤਜਰਬੇ ਨੂੰ ਦੇਖਦਿਆ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਨਾਲ ਸਮੁੱਚੇ ਜ਼ਿਲ੍ਹੇ ਚ ਖੁਸ਼ੀ ਦੀ ਲਹਿਰ ਹੈ। 
ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਰਦਿਆ ਇਹ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਆਉਣ ਵਾਲੇ ਸਮੇ ’ਚ ਪਾਰਟੀ ਨੂੰ ਸੂਬਾ, ਜ਼ਿਲ੍ਹਾ ਅਤੇ ਬੂਥ ਲੈਵਲ ਤੱਕ ਮਜ਼ਬੂਤ ਕਰਕੇ ਆਉਣ ਵਾਲੀਆ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇਕ ਕਰ ਦੇਣਗੇ। ਅਖੀਰ ’ਚ ਬਰਿੰਦਰ ਸਿੰਘ ਪਰਮਾਰ ਜਿਲ੍ਹਾ ਸਕੱਤਰ ਜਨਰਲ ਨੇ ਲਾਲੀ ਬਾਜਵਾ ਨੂੰ ਵਧਾਈ ਦਿੰਦਿਆ ਆਏ ਹੋਏ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਨੀ ਗਿੱਲ ਝਿੰਜਰ, ਹਰਪ੍ਰੀਤ ਸਿੰਘ ਬੇਦੀ, ਦਵਿੰਦਰ ਸਿੰਘ ਬੈਂਸ, ਬਲਰਾਜ ਸਿੰਘ ਚੌਹਾਨ, ਰਣਧੀਰ ਸਿੰਘ ਭਾਰਜ, ਸੰਤ ਸਿੰਘ ਜੰਡੌਰ, ਸੁਖਜਿੰਦਰ ਸਿੰਘ ਔਜਲਾ ਪ੍ਰਧਾਨ ਸੋਈ ਦੁਆਬਾ ਜ਼ੋਨ, ਸਤਵਿੰਦਰ ਸਿੰਘ ਆਹਲੂਵਾਲੀਆ , ਸਰਬਜੀਤ ਸਿੰਘ ਬਡਵਾਲ, ਲਖਵਿੰਦਰ ਸਿੰਘ ਠੱਕਰ, ਕੁਲਦੀਪ ਸਿੰਘ ਬਜਵਾੜਾ, ਹਰਭਜਨ ਸਿੰਘ ਧਾਲੀਵਾਲ, ਰਵਿੰਦਰ ਪਾਲ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਕੋਹਲੀ, ਪ੍ਰਭਜੋਤ ਸੈਬ, ਕੁਲਬੀਰ ਸਿੰਘ ਰੇਲਵੇ ਮੰਡੀ , ਸਰਬਜੀਤ ਸਾਬੀ, ਜਤਿੰਦਰ ਸਿੰਘ ਰੀਹਲ ਆਦਿ ਹਾਜ਼ਰ ਸਨ ।