ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਸਤੰਬਰ ਨੂੰ
ਸੰਗਰੂਰ, 10 ਸਤੰਬਰ:-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵੱਲੋਂ ਗਲੋਬਸ ਵੇਅਰਹਾਊਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮ: ਅਤੇ ਐਮਾਜ਼ੋਨ ਕੰਪਨੀ ਨਾਲ ਤਾਲਮੇਲ ਕਰਕੇ 11.09.2026 ਦਿਨ ਸ਼ੁੱਕਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਰਵਿੰਦਰ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਡਿਪਟੀ ਮੈਨੇਜਰ/ਅਸਿਸਟੈਂਟ ਮੈਨੇਜਰ, ਟੈਕਨੀਕਲ ਅਸਿਸਟੈਂਟ, ਆਫ਼ਿਸ ਐਗਜ਼ੀਕਿਊਟਿਵ, ਕਲਰਕ ਸਮੇਤ ਹੋਰਨਾਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ 10ਵੀਂ,12ਵੀਂ, ਗਰੈਜੂਏਟ, ਬੀ.ਐਸ.ਸੀ, ਐਮ.ਐਸ.ਸੀ ਐਗਰੀਕਲਚਰ ਪਾਸ, ਉਮਰ 18 ਸਾਲ ਤੋਂ 45 ਸਾਲ ਹੋਣੀ ਚਾਹੀਦੀ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।
