ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ:-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ. ਨਗਰ ਵੱਲੋਂ 17 ਸਤੰਬਰ, ਦਿਨ ਵੀਰਵਾਰ ਨੂੰ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਐਸ.ਏ.ਐਸ. ਨਗਰ ਵਿਖੇ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕਿਊਜ਼, ਜੀਓ, ਸੋਲਰ ਕੰਪਨੀ-ਪੈਨ ਪੰਜਾਬ, ਸ਼ੌਪਰਜ਼ ਸਟਾਪ ਅਤੇ ਸਵਿਗੀ ਦੀਆਂ ਵੱਖ-ਵੱਖ ਅਸਾਮੀਆਂ ਲਈ 10ਵੀਂ, 12ਵੀਂ ਅਤੇ ਗਰੈਜੁਏਟ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।
ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।
