ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 25 ਮਾਰਚ 2026 ਦਿਨ ਬੁਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਏਕੇਐਸਆਈਪੀਐਸ ਸਮਾਰਟ ਸਕੂਲ ਮੋਹਾਲੀ, ਚੰਡੀਗੜ੍ਹ ਟ੍ਰਾਈਸਿਟੀ ਅਤੇ ਟਰੈਂਟ ਲਿਮਿ: ਜ਼ੁਡੀਓ ਕੰਪਨੀਆਂ ਵੱਲੋਂ ਪੀਜੀਟੀ ਕਮਿਸਟਰੀ, ਫਾਈਨ ਆਰਟਸ (ਪੀਜੀਟੀ), ਐਨਟੀਟੀ, ਏਰੀਆ ਸੇਲਜ਼ ਮੈਨੇਜਰ (ਏਐੱਸਐਮ), ਸਹਿਯੋਗੀ ਅਤੇ ਲਈ ਦਸਵੀਂ, ਬਾਰਵੀਂ, ਐਮ.ਐਸਸੀ (ਕਮਿਸਟਰੀ), ਐਮ.ਏ. ਫਾਈਨ ਆਰਟਸ, ਬੀ.ਏ. ਐਨਟੀਟੀ/ਬੀ.ਐਡ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਤਜਰਬਾ ਅਤੇ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ,  ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।
ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।