ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 27 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 27/08/2025, ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਟੈਕ ਮਹਿੰਦਰਾ ਫਾਉਂਡੇਸ਼ਨ ਦੇ ਸਹਿਯੋਗ ਨਾਲ ਡੀ.ਬੀ.ਈ.ਈ, ਕਮਰਾ ਨੰ. 461, ਤੀਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 02.00 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਕੈਂਪ ਵਿੱਚ ਟੈਕ ਮਹਿੰਦਰਾ ਫਾਉਂਡੇਸ਼ਨ ਵੱਲੋਂ ਜਿਲ੍ਹੇ ਦੇ ਨਾਮੀ ਪ੍ਰਾਇਵੇਟ ਹਸਪਤਾਲਾਂ ਲਈ 10ਵੀਂ, 12ਵੀਂ, ਬੀ.ਐਸ.ਸੀ (ਨਰਸਿੰਗ), ਜੀ.ਐਨ.ਐਮ ਅਤੇ ਸਨਾਤਕ ਪਾਸ ਫਰੈਸ਼ਰ/ ਐਕਸਪਰੀਸੈਡ (Fresher/Experienced) ਪ੍ਰਾਰਥੀਆਂ ਦੀ ਚੋਣ ਨਰਸਿੰਗ, ਮਰੀਜ਼ ਦੀ ਦੇਖਭਾਲ, ਮਾਰਕੀਟਿੰਗ, ਟੈਲੀਕਾਲਿੰਗ (Nursing, Patient Care, Marketing, Telecalling) ਆਦਿ ਅਸਾਮੀਆਂ ਲਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ 12000/--17000/- ਰੁਪਏ ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਚੰਡੀਗੜ੍ਹ ਅਤੇ ਮੋਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।
