ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 4 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (DBEE) ਅਤੇ ਮਾਡਲ ਕਰੀਅਰ ਸੈਂਟਰ, (MCC) ਐਸ.ਏ.ਐਸ ਨਗਰ ਵੱਲੋਂ ਮਿਤੀ 04 ਫਰਵਰੀ 2026 ਦਿਨ ਬੁਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਣਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਡੀ-ਮਾਰਟ ਸਟੋਰਜ਼ ਪੰਜਾਬ, ਭਾਰਤ ਦੀ ਸਭ ਤੋਂ ਵੱਡੀ ਸਟਾਫਿੰਗ ਕੰਪਨੀ (Quess Corp Ltd), ਆਈ ਪ੍ਰੋਸੈਸ ਸਰਵਿਸ ਇੰਡੀਆ ਲਿਮਿ:, ਭਾਰਤ ਦੀ ਸਭ ਤੋਂ ਵੱਡੀ ਇਲੈਕਟ੍ਰਾਨਿਕ ਅਤੇ ਉਪਭੋਗਤਾ ਸਹਾਇਕ ਸਮਾਨ ਦੀ ਚੇਨ ਅਤੇ A Genius ਕੰਪਨੀਆਂ ਵੱਲੋਂ ਪੈਕਰ, ਬਿਲਿੰਗ ਏਗਜ਼ਿਕਯੂਟਿਵ / ਕੈਸ਼ੀਅਰ, ਸੇਲਜ਼ ਅਸੋਸੀਏਟ, ਗੋ ਡਾਊਨ ਅਸਿਸਟੈਂਟ, ਮਾਰਟਗੇਜ ਸੇਲਜ਼ ਏਗਜ਼ਿਕਯੂਟਿਵ, ਕਸਟਮਰ ਸਰਵਿਸ ਅਸੋਸੀਏਟ – ਡਿਜੀਟਲ ਲਈ 12ਵੀਂ, ਅਤੇ ਗ੍ਰੈਜੂਏਟ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।
