ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਫਰਵਰੀ ਨੂੰ ਹੋਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫਰਵਰੀ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ.ਏ.ਐੱਸ. ਨਗਰ ਵੱਲੋਂ ਮਿਤੀ 05 ਫਰਵਰੀ 2026 (ਵੀਰਵਾਰ) ਨੂੰ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 461, ਤੀਜੀ ਮੰਜ਼ਿਲ, ਸੈਕਟਰ–76, ਮੋਹਾਲੀ ਵਿਖੇ ਲਗਾਇਆ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਹੋਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ. ਐੱਸ.ਏ.ਐੱਸ. ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਜਿਹੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਗਲੋਬ ਆਟੋਮੋਬਾਈਲਜ਼ ਪ੍ਰਾਈਵੇਟ ਲਿਮਿਟਡ, ਆਈ-ਪ੍ਰੋਸੈਸ (ਆਈ ਸੀ ਆਈ ਸੀ ਆਈ ਬੈਂਕ ਦੀ ਪੂਰੀ ਮਲਕੀਅਤ ਵਾਲੀ ਸਬਸਿਡੀਅਰੀ), ਯੋਮਾ ਪ੍ਰਾਈਵੇਟ ਲਿਮਿਟਡ ਅਤੇ ਹਿਤਾਚੀ ਕੈਸ਼ ਮੈਨੇਜਮੈਂਟ ਸਰਵਿਸਿਜ਼ ਪ੍ਰਾਈਵੇਟ ਲਿਮਿਟਡ ਵੱਲੋਂ ਭਰਤੀ ਕੀਤੀ ਜਾਵੇਗੀ।
ਕੈਂਪ ਦੌਰਾਨ ਕਾਰ ਸੇਲਜ਼ ਕਨਸਲਟੈਂਟ/ਆਟੋਮੋਟਿਵ ਸੇਲਜ਼ ਐਗਜ਼ੈਕਟਿਵ, ਅਕਾਊਂਟਸ ਟ੍ਰੇਨੀ, ਸੇਲਜ਼ ਟ੍ਰੇਨਰ/ਸੇਲਜ਼ ਟ੍ਰੇਨਿੰਗ ਮੈਨੇਜਰ, ਲੋਨ ਡਿਸਬਰਸਮੈਂਟ (ਸੀਟਿੰਗ ਪ੍ਰੋਫ਼ਾਈਲ – ਕੋਈ ਟ੍ਰੈਵਲ ਨਹੀਂ) (ਪੁਰਸ਼), ਸ਼ਾਪ ਡੈਮੋਨਸਟ੍ਰੇਟਰ/ਪ੍ਰੋਮੋਟਰ (ਮਹਿਲਾ) ਅਤੇ ਏ ਟੀ ਐਮ ਕਸਟੋਡੀਅਨ ਅਹੁਦਿਆਂ ਲਈ 12ਵੀਂ ਪਾਸ ਅਤੇ ਗ੍ਰੈਜੂਏਟ ਯੋਗਤਾ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਦੀ ਤਨਖ਼ਾਹ ਕੰਪਨੀਆਂ ਦੇ ਨਿਯਮਾਂ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।
ਡਿਪਟੀ ਡਾਇਰੈਕਟਰ ਨੇ ਨੌਕਰੀ ਦੇ ਇੱਛੁਕ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਰੁਚੀ ਰੱਖਣ ਵਾਲੇ ਉਮੀਦਵਾਰ ਆਪਣੀ ਯੋਗਤਾ ਸਬੰਧੀ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ, ਰੀਜ਼ਿਊਮੇ ਸਮੇਤ ਫਾਰਮਲ ਪਹਿਰਾਵੇ ਵਿੱਚ ਸਮੇਂ ਸਿਰ ਪਲੇਸਮੈਂਟ ਕੈਂਪ ਵਿੱਚ ਪਹੁੰਚਣ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਕੋਈ ਟੀ.ਏ./ਡੀ.ਏ. ਦੇਣ ਯੋਗ ਨਹੀਂ ਹੋਵੇਗਾ।
