ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਪੀਐਚਸੀ ਪਾਲਦੀ ਦਾ ਦੌਰਾ
ਹੁਸ਼ਿਆਰਪੁਰ:- ਸਿਵਲ ਸਰਜਨ ਡਾ.ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਣਜੀਤ ਸਿੰਘ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਪੀ.ਐਚ.ਸੀ. ਪਾਲਦੀ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ ਅਤੇ ਸਟਾਫ਼ ਨਾਲ ਮੀਟਿੰਗ ਕਰਕੇ ਵੱਖ ਵੱਖ ਸਿਹਤ ਪ੍ਰੋਗਰਾਮ ਸਬੰਧੀ ਡਿਸਕਸ ਕੀਤਾ ਗਿਆ। ਇਸ ਮੌਕੇ ਡਾਕਟਰ ਪਰਮਵੀਰ ਸਿੰਘ ਰਾਏ ਐਸ ਐਮਓ ਪਾਲਦੀ ਉਹਨਾਂ ਦੇ ਨਾਲ ਸਨ।
ਉਹਨਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ ਰਜਿਸਟਰੇਸ਼ਨ ਕਰਨਾ ਯਕੀਨੀ ਬਣਾਇਆ ਜਾਵੇ। ਘੱਟ ਸੈਕਸ ਰੇਸ਼ੋ ਵਾਲੇ ਪਿੰਡਾਂ 'ਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ। ਮਾਤਾ-ਬਾਲ ਸਿਹਤ ਸਹੂਲਤਾਂ, ਸੰਸਥਾਗਤ ਜਨੇਪੇ ਦੌਰਾਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਅਤੇ ਸਰਕਾਰੀ ਸੰਸਥਾਵਾਂ ਵਿੱਚ ਜਣੇਪਾ ਕਰਾਉਣ ਲਈ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਰਿਕਾਰਡ ਅਤੇ ਕੰਮਕਾਜ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਸਥਿਤੀਆਂ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਪੂਰੀ ਗੰਭੀਰਤਾ ਨਾਲ ਦੇਖਿਆ ਜਾਵੇ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
