ਜ਼ਿਲ੍ਹਾ ਪੱਧਰੀ ਸਾਂਝੀ ਸਲਾਹਕਾਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ
ਊਨਾ, 15 ਅਕਤੂਬਰ - ਜ਼ਿਲ੍ਹਾ ਪੱਧਰੀ ਸਾਂਝੀ ਸਲਾਹਕਾਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਸਵੇਰੇ 11 ਵਜੇ ਬੱਚਤ ਭਵਨ ਊਨਾ ਵਿਖੇ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਦੀ ਪ੍ਰਧਾਨਗੀ ਹੇਠ ਹੋਵੇਗੀ | ਇਹ ਜਾਣਕਾਰੀ ਸਹਾਇਕ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਨਾਨ-ਗਜ਼ਟਿਡ ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਊਨਾ ਨਾਲ ਸਬੰਧਤ ਨਾਨ-ਗਜ਼ਟਿਡ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੀਟਿੰਗ ਵਿੱਚ ਖੁਦ ਹਾਜ਼ਰ ਹੋਣ ਤਾਂ ਜੋ ਮੌਕੇ ’ਤੇ ਹੀ ਫੈਸਲਾਕੁੰਨ ਚਰਚਾ ਕੀਤੀ ਜਾ ਸਕੇ।
