ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਗਸਤ 2026:- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਨਿਰਦੇਸ਼ਨਾਂ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕੈਪਟਨ (ਸੇਵਾਮੁਕਤ) ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੈਡ ਰਨ ਮੈਰਾਥਨ ਕਰਵਾਈ ਗਈ। ਜਿਸ ਵਿੱਚ ਵੱਖ-ਵੱਖ ਕਾਲਜਾਂ, ਯੂਨੀਵਰਸਿਟੀਆਂ ਨੇ ਭਾਗ ਲਿਆ।
ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮਨਤੇਜ ਸਿੰਘ ਚੀਮਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਦੇਸ਼ ਦਾ ਭਵਿੱਖ ਨੌਜਵਾਨ ਦੇ ਹੱਥਾਂ ਵਿਚ ਹੈ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਦੂਰ ਰੱਖਣਾ, ਐੱਚ.ਆਈ.ਵੀ. ਤੋਂ ਨਿਯਾਤ ਦਿਵਾਉਣਾ, ਵਲੰਟਰੀ ਬਲੱਡ ਡੂਨੇਸ਼ਨ ਕੰਪੇਨ ਨੂੰ ਉਤਸ਼ਾਹਿਤ ਕਰਨਾ ਅਤੇ ਟੀ.ਵੀ. ਮੁਕਤ ਭਾਰਤ ਮੁਹਿੰਮ ਨੂੰ ਕਾਮਯਾਬ ਕਰਨ ਵਿੱਚ ਵਡਮੁੱਲਾ ਯੋਗਦਾਨ ਦੇਣਾ ਹੈ।
ਯੂਨੀਵਰਸਿਟੀ ਵਲੋਂ ਡਾ. ਦਲੀਪ ਕੁਮਾਰ ਰਜਿਸਟਰਾਰ ਅਤੇ ਡਾ. ਪੁਨੀਤ ਸ਼ਰਮਾ ਵਾਈਸ ਚਾਂਸਲਰ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ। ਡਾ. ਦਮਨਪ੍ਰੀਤ ਸਿੰਘ ਚੁਘ ਐਸੋਸੀਏਟ ਪ੍ਰੋਫੈਸਰ ,ਪ੍ਰੋਗਰਾਮ ਕੋਆਡੀਨੇਟਰ ਰੈਡ ਰਿਬਨ ਕਲੱਬ ਵਲੋਂ ਪ੍ਰੋਗਰਾਮ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵਡਮੁੱਲਾ ਯੋਗਦਾਨ ਦਿੱਤਾ ਗਿਆ।
ਰੈਡ ਰਨ ਮੈਰਾਥਨ ਵਿੱਚ ਲੜਕੀਆਂ ਅਤੇ ਲੜਕਿਆਂ ਦੇ ਅਲੱਗ ਅਲੱਗ ਮੁਕਾਬਲੇ ਕਰਵਾਏ ਗਏ। ਲੜਕੀਆਂ ਦੀ ਮੈਰਾਥਨ ਵਿਚੋਂ ਸਨੇਹਾ ਝਾਅ ਸਰਕਾਰੀ ਕਾਲਜ ਡੇਰਾਬੱਸੀ ਨੇ ਪਹਿਲਾ, ਸੰਤੋਸ਼ ਝਾਅ ਸਰਕਾਰੀ ਕਾਲਜ ਡੇਰਾਬੱਸੀ ਨੇ ਦੂਸਰਾ ਅਤੇ ਹਰਕੀਰਤ ਕੌਰ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕਿਆਂ ਦੀ ਮੈਰਾਥਨ ਵਿੱਚੋਂ ਆਦਿਤਿਆ ਰਾਏ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਨੇ ਪਹਿਲਾ, ਪ੍ਰਵੇਜ਼ ਅੰਨਸਾਰੀ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਨੇ ਦੂਸਰਾ, ਅਭਿਉਦਿਤ ਸਿੰਘ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਜੱਜਮੈਂਟ ਦੀ ਭੂਮਿਕਾ ਕੁਲਵਿੰਦਰ ਕੌਰ ਅਥਲੈਟਿਕ ਕੋਚ, ਪ੍ਰੀਤਪਾਲ ਸਿੰਘ ਅਥਲੈਟਿਕ ਕੋਚ, ਰਾਹੁਲ ਅਥਲੈਟਿਕ ਕੋਚ ਵਲੋਂ ਨਿਭਾਈ ਗਈ।
ਜੇਤੂ ਟੀਮਾਂ ਨੂੰ ਮੈਡਲ, ਸਰਟੀਫਿਕੇਟ ਅਤੇ ਰਾਸ਼ੀ ਆਦਿ ਨਾਲ ਸਨਮਾਨਿਤ ਕੀਤਾ ਗਿਆ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਸ. ਗੁਰਬਖਸ਼ੀਸ਼ ਸਿੰਘ ਪ੍ਰੋਗਰਾਮ ਕੋਆਡੀਨੇਟਰ ਰੈਡ ਰਿਬਨ ਕਲੱਬ ਸਰਕਾਰੀ ਬਹੁਤਕਨੀਕੀ ਕਾਲਜ ਹਾਜ਼ਿਰ ਸਨ। ਸ੍ਰੀਮਤੀ ਚਰਨਜੀਤ ਕੌਰ ਸਟੈਨੋ ਵੱਲੋਂ ਪ੍ਰੋਗਰਾਮ ਨੂੰ ਸਫਲਤਾਪੂਰਵਕ ਕਰਾਉਣ ਵਿਚ ਅਹਿਮ ਭੂਮਿਕਾ ਨਿਭਾਈ ਗਈ।
ਇਹ ਜ਼ਿਲ੍ਹਾ ਪੱਧਰੀ ਜੇਤੂ ਟੀਮਾਂ ਭਾਗ ਲੈਣਗੀਆਂ ਸਟੇਟ ਪੱਧਰੀ ਰੈਡ ਰਨ ਮੈਰਾਥਨ ਵਿੱਚ ਭਾਗ ਲੈਣਗੀਆਂ।
