ਦਾਨੀਆਂ ਨੇ ਸਰਕਾਰੀ ਸਕੂਲ ਗੰਧੋਵਾਲ ਨੂੰ ਵਾਟਰਕੂਲਰ ਦਾਨ ਕੀਤਾ
ਮਾਹਿਲਪੁਰ- ਇੱਥੋਂ ਲਾਗਲੇ ਪਿੰਡ ਗੰਧੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਦਾਨੀ ਸੱਜਣਾਂ ਵੱਲੋਂ ਬੱਚਿਆਂ ਨੂੰ ਵਾਟਰ ਕੂਲਰ ਦਾਨ ਕੀਤਾ ਗਿਆ। ਇਹ ਵਾਟਰ ਕੂਲਰ ਦਾਨੀ ਸੱਜਣ ਜਸਵੰਤ ਸਿੰਘ, ਸਾਬਕਾ ਸਰਪੰਚ ਸੁਨੀਤਾ ਦੇਵੀ, ਰਣਵੀਰ ਸਿੰਘ ਅਤੇ ਗੁਰਪ੍ਰੀਤ ਕੌਰ ਵੱਲੋਂ ਦਾਨ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਉਹ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਉਹਨਾਂ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਦਿੱਤਾ ਜਾਂਦਾ ਰਹੇਗਾ।
ਉਹਨਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਵੀ ਕੀਤਾ। ਇਸ ਮੌਕੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਹੈਡ ਟੀਚਰ ਤ੍ਰਿਪਤਾ ਦੇਵੀ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮਾਪਿਆਂ ਅਤੇ ਬੱਚਿਆਂ ਦੇ ਸਹਿਯੋਗ ਨਾਲ ਹੀ ਪੜ੍ਹਾਈ ਦੀ ਪ੍ਰਕਿਰਿਆ ਨੂੰ ਸਿਖਰਾਂ ਵੱਲ ਤੋਰਿਆ ਜਾ ਸਕਦਾ ਹੈ।
ਇਸ ਮੌਕੇ ਨੇਹਾ ਧਮੇਜਾ ,ਗੁਰਪ੍ਰੀਤ ਕੌਰ, ਮਾਇਆ ਦੇਵੀ, ਪ੍ਰਵੀਨ ਕੁਮਾਰੀ, ਰਣਜੀਤ ਕੌਰ ਸਮੇਤ ਵਿਦਿਆਰਥੀ, ਅਧਿਆਪਕ, ਸਕੂਲ ਮੈਨੇਜਿੰਗ ਕਮੇਟੀ ਮੈਂਬਰ ਅਤੇ ਮਾਪੇ ਸ਼ਾਮਿਲ ਹੋਏ।
