ਡਾ ਮੁਹੰਮਦ ਜਮੀਲ ਬਾਲੀ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਗਿਆ
ਹੁਸ਼ਿਆਰਪੁਰ- ਸ਼ਹਿਰ ਦੇ ਪ੍ਰਮੁੱਖ ਸਮਾਜ ਸੇਵੀ ਡਾ. ਮੁਹੰਮਦ ਜਮੀਲ ਬਾਲੀ ਨੂੰ ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਦਾ ਪੈਟਰਨ ਬਣਨ `ਤੇ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਨਮਾਨਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਡਾ ਮੁਹੰਮਦ ਜਮੀਲ ਬਾਲੀ ਨੂੰ ਪੰਜਾਬ ਰਾਜ ਰੈੱਡ ਕਰਾਸ ਅਵਾਰਡ ਕਮੇਟੀ ਵੱਲੋਂ ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਦਾ ਪੈਟਰਨ ਬਣਾਇਆ ਗਿਆ ਹੈ।
