ਨਸ਼ਾ ਸਰੀਰਕ ਅਤੇ ਮਾਨਸਿਕ ਰੋਗੀ ਬਣਾਉਦਾ ਹੈ ਸ ਚਮਨ ਸਿੰਘਪ੍ਰੋਜੈਕਟ ਡਾਇਰੈਕਟਰ

ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ  ਛੂਛੇਵਾਲ (ਨਵਾਂਸ਼ਹਿਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ  ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਅਸ਼ੋਕ ਕੁਮਾਰ  (ਅਧਿਆਪਕ) ਨੇ ਕੀਤੀ। ਇਸ ਮੌਕੇ ਤੇ ਸ਼੍ਰੀ ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ  ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ  ਬੱਚਿਆ ਨੂੰ ਸਮਝਾਇਆ ਕਿ ਨਸ਼ੇ ਦੀ ਆਦਤ ਬਹੁਤ ਹੀ ਭਿਆਨਕ ਹੈ। ਕਈ ਵਾਰ ਛੋਟੇ ਬੱਚੇ ਵੀ ਅਣਜਾਣਤਾ ਵਿੱਚ ਆ ਕੇ ਨਸ਼ਿਆ ਦੀ ਵਰਤੋਂ ਕਰਨ ਲੱਗ ਜਾਦੇ ਹਨ, ਹੌਲੀ ਹੌਲੀ  ਵੱਡੇ ਨਸ਼ਿਆ ਦੀ ਦਲਦਲ ਵਿੱਚ ਫਸ ਜਾਦੇ ਹਨ। ਇਸ ਕਰਕੇ ਤੁਸੀ ਕਿਸੇ ਵੀ ਵਿਅਕਤੀ ਦੇ ਝਾਂਸੇ ਵਿੱਚ ਆ ਕੇ ਕਿਸੇ ਨਸ਼ੀਲੀ ਵਸਤੂ ਦਾ ਸੇਵਨ ਨਹੀ ਕਰਨਾ।
 ਉਨਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਤੁਸੀ ਆਪਣੇ ਘਰ ਵਿੱਚ ਜੇਕਰ ਕੋਈ ਪਰਿਵਾਰਕ ਮੈਂਬਰ ਸਿਗਰਟ, ਬੀੜੀ ਜਾਂ ਹੋਰ ਕਿਸੇ ਵੀ ਨਸ਼ੀਲੀ ਵਸਤੂ ਦਾ ਸੇਵਨ ਕਰਦਾ ਹੈ ਤਾਂ ਉਨਾ ਨੂੰ ਨਸ਼ੇ ਦਾ ਸੇਵਨ ਬੰਦ ਕਰਨ ਲਈ ਕਹੋ ਕਿਉਕਿ ਤੰਬਾਕੂ ਦਾ ਸੇਵਨ ਕਰਨ ਨਾਲ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਲਗਦੀਆਂ ਹਨ। ਨਸ਼ਿਆ ਦੀ ਵਰਤੋ ਨਾਲ ਮਨੁੱਖ, ਸਰੀਰਕ ਅਤੇ ਮਾਨਸਿਕ ਤੌਰ ਤੇ ਬਿਮਾਰ ਹੋ ਜਾਦਾ ਹੈ।  ਉਹਨਾਂ ਨੇ ਵਿਦਿਆਰਥੀਆਂ ਨੂੰ ਜਿੱਥੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ । 
ਨਸ਼ੇ ਤੋਂ ਦੂਰ ਰਹਿਣ ਲਈ ਸਾਨੂੰ ਆਪਣੇ ਗੁਰੂਆਂ, ਸ਼ਹੀਦਾਂ, ਯੋਧਿਆਂ ਦੀਆਂ ਜੀਵਨੀਆਂ ਪੜਨੀਂਆਂ ਚਾਹੀਦੀਆਂ  ਹਨ  ਤਾਂ ਸਾਨੂੰ ਉਨਾਂ ਦੀ ਸੰਘਰਸ਼ ਦਾ ਪਤਾ ਚਲੇਗਾ। ਇਸ ਨਾਲ ਅਸੀਂ ਗਲਤ ਆਦਤਾਂ ਤੋਂ ਦੂਰ ਰਹਿ ਸਕਦੇ ਹਾਂ। ਇਸ ਮੌਕੇ ਤੇ ਸ਼੍ਰੀਮਤੀ ਕਮਲਜੀਤ ਕੌਰ, ਕੌਂਸਲਰ ਨੇ  ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ  ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ, ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀ ਅਸ਼ੋਕ ਕੁਮਾਰ (ਅਧਿਆਪਕ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ। ਇਸ ਮੌਕੇ ਤੇ ਬੰਦੂ ਰਾਣੀ, ਬਦਨਾ ਰਾਣੀ, ਆਸ਼ਾ ਰਾਣੀ, ਰਮਨਦੀਪ ਕੌਰ, ਪਰਮਿੰਦਰ ਕੌਰ, ਵਿਦਿਆਰਥੀ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।