ਹਰ ਪਰਿਵਾਰ ਪੰਜਾਬ ਹੈ, ਨਸ਼ਾ ਮੁਕਤੀ ਪਾਵੇ:- ਚਮਨ ਸਿੰਘ

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋ ਪਿੰਡ, ਸੋਇਤਾ ਦੇ ਆਂਗਣਵਾੜੀ ਸੈਂਟਰ  ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਅਮਰਜੀਤ ਕੌਰ (ਸਰਪੰਚ) ਵਲੋਂ ਕੀਤੀ ਗਈ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ “ਯੁੱਧ ਨਸ਼ਿਆਂ ਵਿਰੁੱਧ”  ਵਿਸ਼ੇ ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰਾ ਭਾਰਤ ਨਸ਼ਿਆਂ ਦੀ ਲਪੇਟ ਵਿੱਚ ਆਇਆ ਹੋਇਆ ਹੈ ਜਿਸ ਵਿੱਚ ਹੁਣ ਸਕੂਲ ਪੜ੍ਹਦੇ ਬੱਚੇ ਅਤੇ ਲੜਕੀਆਂ ਵੀ ਨਸ਼ੇ ਦੀ ਗ੍ਰਿਫਤ ਵਿੱਚ ਆਉਣੀਆਂ ਸ਼ੁਰੂ ਹੋ ਗਈਆਂ। ਇਸ ਕਰਕੇ ਸਰਕਾਰਾਂ ਨੇ ਵੀ ਆਪਣਾ ਪੂਰਾ ਜੋਰ ਲਗਾਇਆ ਹੈ ਕਿ ਨਸ਼ੇ ਨੂੰ ਦੇਸ਼ ਵਿੱਚੋਂ ਖਤਮ ਕਰੀਏ।
 ਸੋ ਆਪ ਸਭ ਨੂੰ ਆਪਣੇ ਬੱਚਿਆਂ ਤੇ ਖਾਸ ਧਿਆਨ ਦੇਣਾ ਚਾਹੀਦਾ ਹੈ ਕਿ ਬੱਚੇ ਕੀ ਕਰ ਰਹੇ ਹਨ। ਕਿਉਕਿ ਇਹ ਦੇਖਣ ਵਿੱਚ ਆਇਆ ਹੈ ਕਿ  ਸਕੂਲ ਪੜੂਦੇ ਬੱਚਿਆਂ ਨੂੰ ਨਸ਼ੇ ਦੇ ਪ੍ਰਤੀ ਕੋਈ ਜਾਣਕਾਰੀ ਨਹੀਂ ਹੁੰਦੀ, ਜਿਸ ਨਾਲ ਉਹ ਨਸ਼ੇ ਦੀ ਲਪੇਟ ਵਿੱਚ ਆ ਜਾਦੇ ਹਨ। ਸਾਨੂੰ ਹੁਣ ਆਪਣੇ ਬੱਚਿਆਂ ਦਾ ਆਪ ਧਿਆਨ ਰੱਖਣਾ ਪਵੇਗਾ ਤਾਂ ਹੀ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰੱਖ ਸਕਦੇ ਹਾਂ। 
ਉਨਾਂ ਨੇ ਨੌਜਵਾਨਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕੀਤਾ ਅਤੇ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ  ਬਿਮਾਰੀਆਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ।  ਉਨਾਂ ਨੇ ਦੇਸ਼ ਦੇ ਅੰਕੜੇ ਸਾਂਝੇ ਕਰਦੇ ਹੋਏ ਪਿੰਡ ਵਾਸੀਆਂ ਨੂੰ ਦੱਸਿਆ ਕਿ ਕਿੰਨੀ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਗਏ ਹਨ।  ਮਾਂ -ਬਾਪ ਆਪਣੇ ਬੱਚਿਆਂ ਨੂੰ ਸਮਾਂ ਦੇਣ ਅਤੇ ਦੋਸਤਾਂ ਵਾਂਗ ਵਰਤਾਓ ਕਰਨ, ਤੇ ਉਨਾਂ ਦੀਆਂ ਸਮੱਸਿਆਂਵਾਂ ਦਾ ਹੱਲ ਕਰਨ। 
ਉਹਨਾਂ ਨੇ ਪਿੰਡ ਦੀ ਪੰਚਾਇਤ ਨੂੰ ਅਪੀਲ ਕੀਤੀ ਕਿ ਜੇਕਰ  ਪਿੰਡ ਦਾ  ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰ ਰਿਹਾ ਹੈ ਤਾਂ ਪੰਚਾਇਤ ਉਸ ਦੀ ਮਦਦ ਕਰਕੇ ਜ਼ਿਲ੍ਹੇ ਦੇ ਸਰਕਾਰੀ  ਨਸ਼ਾ ਮੁਕਤੀ/ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਦਾਖਿਲ ਕਰਵਾਏ ਜਿੱਥੇ ਮੁਫਤ ਵਿੱਚ ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨਾਂ ਨੇ ਬਹੁਤ ਕੁੱਝ ਘਟਨਾਵਾਂ ਦਾ ਜਿਕਰ ਕੀਤਾ ਕਿ ਬਹੁਤ  ਹਸਦੇ ਵਸਦੇ ਪਰਿਵਾਰ ਨਸ਼ੇ ਦੇ ਕਾਰਣ ਤਬਾਹ ਹੋ ਗਏ  ਹਨ।
ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ।
ਇਸ ਮੌਕੇ ਤੇ ਸ਼੍ਰੀ ਜਸਵੰਤ ਪਾਲ(ਪੰਚ) ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਕੋਈ ਪਿੰਡ ਦਾ ਨੌਜਵਾਨ ਨਸ਼ੇ ਦਾ ਆਦੀ ਹੈ ਪੰਚਾਇਤ ਉਨਾ ਦੇ ਘਰ ਪਹੁੰਚ ਕਰ ਕੇ ਉਨਾ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਓ ਕੇਂਦਰ ਵਿਖੇ ਦਾਖਿਲ ਕਰਵਾਏਗੀ ਅਤੇ ਉਨ੍ਹਾਂ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭੱਵਿਖ ਵਿੱਚ ਵੀ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਵਾਉਦੇ ਰਹਿਣਗੇ ।
 ਇਸ ਮੌਕੇ ਤੇ ਦਿਲਵਰ, ਰਾਕੇਸ਼ ਕੁਮਾਰੀ(ਆਗਣਵਾੜੀ ਵਰਕਰ), ਜਸਵੀਰ ਕੌਰ(ਆਣਗਣਵਾੜੀ), ਪਰਵੀਨ ਕੁਮਾਰੀ, ਕਿਰਨ ਜੀਤ , ਪਰਮਜੀਤ, ਸੁਰਿੰਦਰ ਕੌਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।