ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਉੱਤੇ ਚੰਡੀਗੜ੍ਹ ਵਿੱਚ ਗਰਜੇ ਕਿਸਾਨ
ਚੰਡੀਗੜ੍ਹ:- ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੇ ਸੈਕਟਰ- 43 ਵਿੱਚ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਚਾਰ ਸਾਲ ਬਾਅਦ ਵੀ ਪੂਰੇ ਨਹੀਂ ਹੋ ਸਕੇ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਕੱਠ ਵਿਚ ਪੰਜਾਬ ਭਰ ਤੋਂ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਅਤੇ ਹੋਰਨਾਂ ਟ੍ਰੇਡ ਯੂਨੀਅਨਾਂ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।
ਉਧਰ ਚੰਡੀਗੜ੍ਹ ਪੁਲੀਸ ਨੇ ਇਕੱਠ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਪੁਲੀਸ ਨੇ ਕਿਸਾਨਾਂ ਦੇ ਇਕੱਠ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਹੋਣ ਵਾਲੇ ਪ੍ਰਦਰਸ਼ਨ ਕਰਕੇ 3000 ਦੇ ਕਰੀਬ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਸਟੇਜ ਤੋਂ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਕਿਸਾਨ ਅੰਦੋਲਨ ਦੀਆਂ ਬਕਾਇਆ ਮੰਗਾਂ ਅਤੇ ਹੋਰ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੇ ਨਾਮ ਮੰਗ ਪੱਤਰ ਵੀ ਭੇਜੇ ਜਾਣਗੇ।
