ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਮਿਲੀ ਧਮਕੀ

ਫਿਰੋਜ਼ਪੁਰ 26 ਅਗਸਤ:-  ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਧਮਕੀ ਦਿੱਤੀ ਗਈ । ਇਸ ਧਮਕੀ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲੀਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੂੰ ਨਾਲ ਲੈ ਕੇ ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਪਹੁੰਚੀ।
ਧਮਕੀ ਦੇ ਮੱਦੇਨਜ਼ਰ ਪੁਲੀਸ ਵੱਲੋਂ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਗਈ ਅਤੇ ਅਦਾਲਤੀ ਕੰਪਲੈਕਸ ਦੇ ਗੇਟ ਬੰਦ ਕਰਕੇ ਸੁਰੱਖਿਆ ਏਜੰਸੀਆਂ ਨੇ ਕਮਾਨ ਸੰਭਾਲ ਲਈ। ਮਿਲੀ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਕੋਰਟ ਕੰਪਲੈਕਸ ਅੰਦਰ ਆਮ ਪਬਲਿਕ ਦੇ ਅੰਦਰ ਦਾਖਲ ਹੋਣ  ’ਤੇ ਪਾਬੰਦੀ ਲਗਾਈ ਗਈ, ਅਤੇ ਅਦਾਲਤ ਦਾ ਕੰਮ ਤਕਰੀਬਨ 11:30 ਵਜੇ ਤੱਕ ਬੰਦ ਕਰ ਦਿੱਤਾ ਗਿਆ। 
ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਸਖ਼ਤ ਕੀਤਾ ਗਿਆ । ਇਸ ਦੌਰਾਨ ਰੋਜ਼ਾਨਾ ਕੋਰਟ ਵਿੱਚ ਕੰਮ ਕਾਰ ਕਰਾਉਣ ਵਾਲੇ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ