ਕੇਂਦਰੀ ਵਿਦਿਆਲਿਆ ਵਿਖੇ ਫਸਟ ਏਡ ਸੀਪੀਆਰ ਫਾਇਰ ਸੇਫਟੀ ਕੁਇਜ਼ ਮੁਕਾਬਲੇ ਕਰਵਾਏ

ਪਟਿਆਲਾ, 11 ਸਤੰਬਰ 2026:- ਅੰਤਰਰਾਸ਼ਟਰੀ ਫਸਟ ਏਡ, ਸੀ.ਪੀ.ਆਰ., ਜ਼ਖਮੀਆਂ ਦੀ ਸੇਵਾ ਸੰਭਾਲ ਦੇ ਦਿਵਸ ਮੌਕੇ ਪੀ.ਐਮ. ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ 1 ਪਟਿਆਲਾ ਵਿਖੇ ਪ੍ਰਿੰਸੀਪਲ ਡਾਕਟਰ ਅਰੁਣ ਕੁਮਾਰ ਦੀ ਅਗਵਾਈ ਹੇਠ ਅੰਤਰ ਸਕੂਲ ਫਸਟ ਏਡ, ਫਾਇਰ ਸੇਫਟੀ, ਆਵਾਜਾਈ ਨਿਯਮਾਂ, ਸਿਹਤ ਸੰਭਾਲ ਅਤੇ ਪਰਿਵਾਰਿਕ ਸੁਰੱਖਿਆ ਬਾਰੇ ਕੁਇਜ਼ ਮੁਕਾਬਲੇ ਕਰਵਾਏ ਗਏ। ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਅਤੇ ਰੈੱਡ ਕਰਾਸ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਸ਼੍ਰੀ ਕਾਕਾ ਰਾਮ ਵਰਮਾ ਵੱਲੋਂ ਇਨ੍ਹਾਂ ਵਿਸ਼ਿਆਂ ਬਾਰੇ ਪ੍ਰਸ਼ਨ ਪੁੱਛੇ ਗਏ ਅਤੇ ਉਨ੍ਹਾਂ ਦੀ ਵਿਆਖਿਆ ਕੀਤੀ ਗਈ। 
ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾਕਟਰ ਅਰੁਣ ਕੁਮਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਅਤੇ ਟ੍ਰੇਨਿੰਗਾਂ ਲੈਣ ਲਈ ਉਤਸ਼ਾਹਿਤ ਕੀਤਾ ਕਿਉਂਕਿ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਵੱਧ ਲੋਕ ਪੀੜਤ ਅਤੇ ਮਰ ਰਹੇ ਹਨ। ਜਦਕਿ ਟ੍ਰੇਨਿੰਗ ਅਭਿਆਸ ਰਾਹੀਂ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਅਤੇ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਇਆ ਜਾ ਸਕਦਾ।
ਉਨ੍ਹਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੀ ਵਰਮਾ ਜੀ ਵੱਲੋਂ ਸੀਨੀਅਰ ਸਿਟੀਜਨ ਹੋ ਕੇ ਵੀ ਵਿਦਿਆਰਥੀਆਂ, ਅਧਿਆਪਕਾਂ, ਪੁਲਿਸ ਅਤੇ ਫੈਕਟਰੀ ਕਰਮਚਾਰੀਆਂ ਨੂੰ ਇਨ੍ਹਾਂ ਵਿਸ਼ਿਆਂ ਬਾਰੇ ਜਾਣਕਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਸਦਕਾ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਵਧੇਰੇ ਲਾਭ ਅਤੇ ਸਨਮਾਨ ਮਿਲਣ ਲੱਗੇ ਹਨ।