ਹੜ ਪੀੜਤਾਂ ਦੀ ਜੰਗੀ ਪੱਧਰ ਤੇ ਕੀਤੀ ਜਾਵੇ ਮਦਦ: ਦਰਸ਼ਨ ਸਿੰਘ ਮੱਟੂ
ਗੜ੍ਹਸ਼ੰਕਰ 5 ਸਤੰਬਰ- ਇਲਾਕੇ ਦੀਆਂ ਪ੍ਰਮੁੱਖ ਮੰਗਾਂ ਨੂੰ ਲੈਕੇ ਅੱਜ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਇੱਕ ਵਫਦ ਨੇ ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਗੌਡ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਫ਼ਦ ਨੇ ਐਸ.ਡੀ.ਐਮ ਗੜ੍ਹਸ਼ੰਕਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਹੜ ਪੀੜਤਾਂ ਦੀ ਮਦਦ ਪਹਿਲ ਦੇ ਆਧਾਰ ਕੀਤੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਗੜ੍ਹਸ਼ੰਕਰ ਵਿਖੇ ਹੜਾਂ ਦੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਸ਼ਹਿਰ ਵਿੱਚ 9 ਬੰਦ ਕੀਤੀਆਂ ਪੁੱਲੀਆ ਨੂੰ ਖੋਲੀਆਂ ਜਾਵੇ ਅਤੇ ਬੰਦ ਪਏ ਨਾਲੇ ਤੇ ਖੱਡਾਂ ਦੀ ਸਫਾਈ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹੜਾਂ ਨਾਲ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ।
ਇਸ ਮੌਕੇ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ, ਰਾਜੂ ਵੈਲਫੇਅਰ ਸੁਸਾਇਟੀ ਯੂ.ਕੇ ਐਂਡ ਪੰਜਾਬ ਦੇ ਪ੍ਰਧਾਨ ਹੈਪੀ ਸਾਧੋਵਾਲ, ਡਾਕਟਰ ਭੀਮ ਰਾਓ ਅੰਬੇਡਕਰ ਸੇਵਾ ਸੁਸਾਇਟੀ ਗੋਲੀਆਂ ਦੇ ਪ੍ਰਧਾਨ ਰੌਕੀ ਮੋਇਲਾ, ਡਾਕਟਰ ਲਖਵਿੰਦਰ ਕੁਮਾਰ ਲੱਕੀ ਅਤੇ ਸ਼ਿੰਦਾ ਗੋਲੀਆਂ ਆਦਿ ਹਾਜ਼ਰ ਸਨ।
