ਕਾਂਗਰਸ ਦੀ ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਫਾਰਮ ਭਰੇ

ਘਨੌਰ, 11 ਅਕਤੂਬਰ - ਕਾਂਗਰਸ ਦੀ ਦੇਸ਼ ਵਿਆਪੀ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਅੱਜ ਹਲਕੇ ਘਨੌਰ ਅੰਦਰ ਫਾਰਮ ਭਰਨ ਦੀ ਸ਼ੁਰੂਆਤ ਕੀਤੀ ਗਈ। ਭਰੇ ਗਏ ਫਾਰਮ ਮੁੱਖ ਚੋਣ ਕਮਿਸ਼ਨਰ ਨੂੰ ਭੇਜੇ ਜਾਣੇ ਹਨ। 
ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਹਰਦੀਪ ਸਿੰਘ ਲਾਡਾ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਨਰੜੂ, ਕਾਂਗਰਸ ਦੇ ਬਲਾਕ ਪ੍ਰਧਾਨ ਜਗਵਿੰਦਰ ਸਿੰਘ ਲਜ਼ਾਂ ਦੀ ਅਗਵਾਈ ਹੇਠ ਪਿੰਡ ਹਰਪਾਲਪੁਰ ਤੋਂ ਇਸ ਮੁਹਿੰਮ ਦਾ ਆਗਾਜ਼ ਹੋਇਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕੇ ਦੇ ਕਾਂਗਰਸ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸਨਜੀਤ ਸਿੰਘ ਸਨੀ, ਭੁਪਿੰਦਰ ਸਿੰਘ, ਅਮਨਪ੍ਰੀਤ ਸਿੰਘ, ਅਮਰੀਕ ਸਿੰਘ ਦੇ ਨਾਲ ਹੋਰ ਪਤਵੰਤੇ ਹਾਜਰ ਸਨ।