ਚੌਥਾ ਟੀ 20 ਭਾਰਤ ਨੇ ਆਸਟਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ-  ਮੇਜ਼ਬਾਨ ਆਸਟਰੇਲੀਆ ਨੇ ਚੌਥੇ ਟੀ20 ਕੌਮਾਂਤਰੀ ਮੈਚ ਵਿਚ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 167 ਦੌੜਾਂ ਬਣਾਈਆਂ ਪਰ ਆਸਟਰੇਲੀਆ 119 ਦੌੜਾਂ ਹੀ ਬਣਾ ਸਕੀ। 
ਇਸ ਤਰ੍ਹਾਂ ਭਾਰਤ ਨੇ ਆਸਟਰੇਲੀਆ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ। ਆਸਟਰੇਲੀਆ ਨੂੰ ਪੂਰੀ ਟੀਮ 18.2 ਓਵਰਾਂ ਵਿਚ 119 ਦੌੜਾਂ ’ਤੇ ਹੀ ਆਲ ਆਊਟ ਹੋ ਗਈ। ਭਾਰਤ ਵਲੋਂ ਵਾਸ਼ਿੰਗਟਨ ਸੁੰਦਰ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ ਜਦਕਿ ਅਕਸ਼ਰ ਪਟੇਲ ਤੇ ਸ਼ਿਵਮ ਦੂਬੇ ਨੇ 2-2 ਵਿਕਟਾਂ ਹਾਸਲ ਕੀਤੀਆਂ।
ਪੰਜ ਮੈਚਾਂ ਦੀ ਟੀ20 ਲੜੀ ਵਿਚ ਦੋਵੇਂ ਟੀਮਾਂ 1-1 ਨਾਲ ਬਰਾਬਰ ਸਨ ਪਰ ਭਾਰਤ ਹੁਣ ਸੀਰੀਜ਼ ਵਿਚ 2-1 ਨਾਲ ਅੱਗੇ ਹੋ ਗਿਆ ਹੈ। ਜਦੋਂਕਿ ਪਰਥ ਵਿਚ ਖੇਡਿਆ ਪਹਿਲਾ ਮੈਚ ਮੀਂਹ ਦੀ ਭੇਟ ਚੜ੍ਹਨ ਕਰਕੇ ਬੇਨਤੀਜਾ ਰਿਹਾ ਸੀ। ਭਾਰਤ ਨੇ ਕੈਨਬਰਾ ਵਿਚ ਖੇਡੇ ਤੀਜੇ ਮੈਚ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ ਸੀ।