ਅੱਖਾਂ ਦਾ ਮੁਫ਼ਤ ਕੈਂਪ ਲਗਾਇਆ
ਐਸ.ਏ.ਐਸ. ਨਗਰ, 28 ਜੂਨ- ਸਨ ਫਾਰਮਾ ਕਮਿਊਨਿਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਪਿੰਡ ਬਲੌਂਗੀ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਵਾਇਆ ਗਿਆ। ਇਸ ਮੌਕੇ ਆਈ ਸਾਈਟ ਚੈਰੀਟੇਬਲ ਹਸਪਤਾਲ ਦੀ ਟੀਮ ਵੱਲੋਂ ਜ਼ਰੂਰਤਮੰਦ ਲੋਕਾਂ ਦੀਆਂ ਅੱਖਾਂ ਚੈਕ ਕੀਤੀਆਂ ਗਈਆਂ। ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਗਈਆਂ।
ਇਸ ਕੈਂਪ ਦੌਰਾਨ ਪਿੰਡ ਦੇ ਸਰਪੰਚ ਸਰਦਾਰ ਸਤਨਾਮ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਪੂਰਨ ਸਿੰਘ ਦਾ ਪੂਰਾ ਸਹਿਯੋਗ ਰਿਹਾ।
