ਜੀਆਰਪੀ ਥਾਣਾ ਫਿਰੋਜ਼ਪੁਰ ਰੇਲਵੇ ਸਟੇਸ਼ਨ ਵੱਲੋਂ ਚਲਾਇਆ ਗਿਆ ਸਰਚ ਅਪ੍ਰੇਸ਼ਨ
ਫਿਰੋਜ਼ਪੁਰ, 11 ਸਤੰਬਰ:- ਮਾਣਯੋਗ ਸਪੈਸ਼ਲ ਡੀ.ਜੀ.ਪੀ., ਜੀ.ਆਰ.ਪੀ. ਪੰਜਾਬ ਪਟਿਆਲਾ ਅਤੇ ਡੀ.ਐਸ.ਪੀ. ਜ਼ੋਨਲ ਜੀ.ਆਰ.ਪੀ. ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਿਤੀ 11-09-26 ਨੂੰ ਰੇਲਵੇ ਮੁਸਾਫਰਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜੀ.ਆਰ.ਪੀ. ਥਾਣਾ ਫਿਰੋਜ਼ਪੁਰ ਵੱਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਵਿਖੇ ਪੈਸੰਜਰ ਅਵੇਅਰਨੈੱਸ ਅਤੇ ਸਰਚ ਅਪ੍ਰੇਸ਼ਨ ਤਹਿਤ ਪਲੇਟਫਾਰਮਾਂ, ਟਰੇਨਾਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ/ਐਗਜ਼ਿਟ ਗੇਟ ਅਤੇ ਸ਼ੱਕੀ ਵਿਅਕਤੀਆਂ ਅਤੇ ਸਾਮਾਨ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਵਸਤੂ ਹੋਣੀ ਨਹੀਂ ਪਾਈ ਗਈ। ਚੈਕਿੰਗ ਦੌਰਾਨ ਸਫ਼ਰ ਕਰਨ ਵਾਲੇ ਮੁਸਾਫਰਾਂ ਨੂੰ ਜਾਣੂ ਕਰਵਾਇਆ ਗਿਆ ਕਿ ਅਗਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਚੀਜ਼, ਲਾਵਾਰਿਸ ਸਾਮਾਨ ਆਦਿ ਮਿਲਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਸਟੇਸ਼ਨ ਜੀ.ਆਰ.ਪੀ. ਜਾਂ ਆਰ.ਪੀ.ਐੱਫ. ਨੂੰ ਦਿੱਤੀ ਜਾਵੇ।
