ਪਿੰਡ ਨੰਗਲ ਵਿਖੇ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ
ਰਤੀਆ, 8 ਜੂਨ:- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਨੰਗਲ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪਿਛਲੇ 7 ਦਿਨਾਂ ਤੋਂ ਚੱਲ ਰਹੇ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ, ਗੁਰਮੇਲ ਸਿੰਘ, ਮੈਨੇਜਰ ਰਾਜਿੰਦਰ ਸਿੰਘ, ਜੱਜ ਸਿੰਘ, ਹਰਦੀਪ ਸਿੰਘ, ਸਮਾਜਿਕ ਕਾਰਕੁੰਨ ਹੈਪੀ ਸਿੰਘ ਸੇਠੀ ਸਮੇਤ ਸਥਾਨਕ ਗੁਰਦੁਆਰਾ ਕਮੇਟੀ ਦੇ ਮੈਂਬਰ ਹਾਜ਼ਰ ਸਨ। ਪ੍ਰੋਗਰਾਮ ਮੌਕੇ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਕੈਂਪ ਵਿੱਚ ਪ੍ਰਚਾਰਕ ਕੁਲਦੀਪ ਸਿੰਘ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ ਵਿੱਚ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜਨ ਅਤੇ ਦਸਤਾਰ ਦੀ ਸਿਖਲਾਈ ਦੇਣ ਲਈ 1 ਜੂਨ ਤੋਂ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਐਤਵਾਰ ਸ਼ਾਮ ਨੂੰ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਕੈਂਪ ਲਗਵਾਉਣ ਅਤੇ ਉਨ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਸੋਹਣ ਸਿੰਘ, ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ ਸੋਨੂੰ ਗਰੋਵਰ, ਗੁਰਨਾਮ ਸਿੰਘ, ਰਾਜਾ ਸਿੰਘ, ਲੀਲਾ ਸਿੰਘ, ਨੂਰ ਗਰੋਵਰ ਸਮੇਤ ਹੋਰ ਹਾਜ਼ਰ ਸਨ।
