ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਚੰਡੀਗੜ੍ਹ, 19 ਜੂਨ- ਗੁਰਦੁਆਰਾ ਪਾਤਸ਼ਾਹੀ ਦਸਵੀਂ ਸੈਕਟਰ 8 ਸੀ ਚੰਡੀਗੜ੍ਹ ਵਿਖੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਧਿਆ ਵੇਲੇ ਦੇ ਦੀਵਾਨ ਸਜਾਏ ਗਏ।
ਇਸ ਸਮਾਗਮ ਵਿੱਚ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥੇ, ਭਾਈ ਸੁਖਾ ਸਿੰਘ, ਭਾਈ ਮਨਪ੍ਰੀਤ ਸਿੰਘ ਹਜ਼ੂਰੀ ਰਾਗੀ, ਭਾਈ ਜਗਦੀਪ ਸਿੰਘ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸਟੇਜ ਸਕੱਤਰ ਸਤਨਾਮ ਸਿੰਘ ਵੱਲੋਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਬਹਿਲ, ਮਹਿੰਦਰ ਸਿੰਘ ਬਜਾਜ, ਭੁਪਿੰਦਰ ਸਿੰਘ ਸਮੇਤ ਹੋਰ ਵੀ ਮੈਂਬਰ ਅਤੇ ਬੇਅੰਤ ਸੰਗਤਾਂ ਹਾਜ਼ਰ ਸਨ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਲ ਵਰਤਾਇਆ ਗਿਆ।