ਮੁਬਾਰਕਪੁਰ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ- ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਅਨੰਦਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
 ਉਪਰੰਤ ਗੁਰਪ੍ਰਤਾਪ ਸਿੰਘ ਪਦਮ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾਉਂਦਿਆਂ। ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਦੀ ਪ੍ਰੰਪਰਾ ਚ ਰਹਿੰਦਿਆਂ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ਬਾਣੀ ਰਾਹੀਂ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਗੁਰੂ ਸਾਹਿਬ ਅਨੁਸਾਰ ਢਾਲਣ ਲਈ ਪ੍ਰੇਰਿਤ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਆ। 
ਇਸ ਮੌਕੇ ਮਹਿੰਦਰ ਸਿੰਘ ਪ੍ਰਧਾਨ, ਸਤਨਾਮ ਸਿੰਘ ਸੈਕਟਰੀ, ਜਸਵਿੰਦਰ ਸਿੰਘ ਖਜ਼ਾਨਚੀ, ਪਾਖਰ ਸਿੰਘ, ਪ੍ਰਭਜੋਤ ਸਿੰਘ, ਚਰਨਜੀਤ ਸਿੰਘ, ਤਰਨਪ੍ਰੀਤ ਸਿੰਘ, ਕੁਲਦੀਪ ਸਿੰਘ ਹੈੱਡ ਗ੍ਰੰਥੀ, ਰਾਵਲ ਸਿੰਘ, ਕੇਸਰ ਸਿੰਘ, ਹਰਵਿੰਦਰ ਸਿੰਘ, ਜੋਤੀ, ਗੁਰਵਿੰਦਰ ਸਿੰਘ, ਸੌਰਵ ਬਾਵਾ, ਗੌਰਵ ਬਾਵਾ, ਹਰਮਨ ਸਿੰਘ, ਮਨਵੀਰ ਸਿੰਘ ਅਮਰਜੀਤ ਸਿੰਘ ਆਦਿ ਹਾਜ਼ਰ ਸਨ। ਗੁਰੂ ਦਾ ਲੰਗਰ ਅਤੁੱਟ ਵਰਤਿਆ।