ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਮਨਾਇਆ ਗਿਆ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ
ਜੈਤੋ, 4 ਨਵੰਬਰ- ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਪਾ੍ਥਨਾ ਸਭਾ ਮੂਲ ਮੰਤਰ ਨਾਲ ਸ਼ੁਰੂ ਕੀਤੀ ਗਈ। ਮੂਲ ਮੰਤਰ ਤੋਂ ਬਾਅਦ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਦੁਆਰਾ ਬਹੁਤ ਹੀ ਰਸ ਭਰਿਆ ਕੀਰਤਨ ਗਾਇਨ ਕੀਤਾ ਗਿਆ।
ਇਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ -ਵੱਖ ਕਵਿਤਾਵਾਂ ਦਾ ਉਚਾਰਨ ਕੀਤਾ ਗਿਆ। ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੁਆਰਾ ਗੁਰੂ ਸਾਹਿਬ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਤੇ ਚਾਨਣਾ ਪਾਇਆ ਗਿਆ।ਵਿਦਿਆਰਥੀਆਂ ਵੱਲੋਂ ਗੁਰਪੁਰਬ ਹਫ਼ਤਾ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਸਾਰੇ ਹਫ਼ਤੇ ਦੌਰਾਨ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਸਮਝਣ ਲਈ ਵੱਖ-ਵੱਖ ਧਾਰਮਿਕ ਤੇ ਸਿੱਖਿਆਤਮਕ ਗਤੀਵਿਧੀਆਂ ਵਿੱਚ ਭਾਗ ਲਿਆ।ਨਰਸਰੀ ਤੋਂ ਯੂ. ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਗੁਰੂ ਕੀ ਢਾਬ ਸਾਹਿਬ ਲੈ ਜਾਇਆ ਗਿਆ, ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ, ਕੀਰਤਨ ਸੁਣਿਆ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਦੌਰਾਨ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਇਕ ਪੌੜੀ ਪਾਠ, ਦੋ ਪੌੜੀ ਪਾਠ, ਸ਼ਬਦ ਗਾਇਨ, ਪਾਠ ਮੁਕਾਬਲਾ, ਕਵਿਜ਼ ਮੁਕਾਬਲਾ ਅਤੇ ਖ਼ਾਸ ਸਭਾ ਆਯੋਜਿਤ ਕੀਤੀ ਗਈ।
ਵਿਦਿਆਰਥੀਆਂ ਨੇ ਨਗਰ ਕੀਰਤਨ ਵਿੱਚ ਵੀ ਭਾਗ ਲਿਆ ਅਤੇ ਸ਼ਬਦ ਗਾਇਨ ਤੇ ਕਵੀਸ਼ਰੀ ਪ੍ਰਸਤੁਤੀਆਂ ਰਾਹੀਂ ਗੁਰੂ ਜੀ ਦੇ ਪਿਆਰ, ਸੱਚਾਈ ਤੇ ਏਕਤਾ ਦੇ ਸੁਨੇਹੇ ਫੈਲਾਏ।
ਇਹ ਹਫ਼ਤਾ ਸੱਚਮੁੱਚ ਭਗਤੀ ਅਤੇ ਸਿੱਖਿਆ ਦਾ ਸੁੰਦਰ ਮੇਲ ਸੀ, ਜਿਸ ਨੇ ਨੌਜਵਾਨ ਮਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਾਹ ‘ਤੇ ਤੁਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਤੇ ਸਕੂਲ ਦੇ ਅਧਿਆਪਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਤੇ ਉਹਨਾਂ ਦੁਆਰਾ ਦਰਸਾਏ ਮਾਰਗ ਤੇ ਚਲਣ ਦਾ ਯਤਨ ਕਰਨਾ ਚਾਹੀਦਾ ਹੈ।
ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਕੁਮਾਰ ਗਰਗ, ਸਰਦਾਰ ਜਗਮੇਲ ਸਿੰਘ ,ਸ੍ਰੀ ਅਸ਼ੋਕ ਕੁਮਾਰ ਗਰਗ ,ਸ੍ਰੀ ਗੌਰਵ ਗਰਗ ਅਤੇ ਸ੍ਰੀਮਤੀ ਦੀਪੀ ਗਰਗ ਨੇ ਸ਼ਿਵਾਲਿਕ ਪਰਿਵਾਰ ਦੇ ਮੈਂਬਰ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਬਹੁਤ- ਬਹੁਤ ਵਧਾਈਆਂ ਦਿੱਤੀਆਂ ।
