ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਹਿਰੂ ਪਾਰਕ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ

ਪਟਿਆਲਾ:- ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ 80ਵਾਂ ਆਜ਼ਾਦੀ ਦਿਵਸ ਨਹਿਰੂ ਪਾਰਕ ਵਿਖੇ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਨਾਲ ਯਾਦ ਕੀਤਾ ਗਿਆ।
ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਇਸ ਉਪਰੰਤ ਹਾਜ਼ਰ ਲੋਕਾਂ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਅਸ਼ਵਨੀ ਕੰਬੋਜ ਅਤੇ ਟੋਨੀ ਸ਼ਾਇਰ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕਰਕੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।
ਸੁਸਾਇਟੀ ਵੱਲੋਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕਰਦਿਆਂ “ਕਲੀਨ ਪਟਿਆਲਾ, ਗਰੀਨ ਪਟਿਆਲਾ”, “ਹਰ ਮਨੁੱਖ ਲਾਵੇ ਦੋ ਰੁੱਖ” ਅਤੇ “ਪਲਾਸਟਿਕ ਮੁਕਤ ਸ਼ਾਹੀ ਸ਼ਹਿਰ ਪਟਿਆਲਾ” ਦਾ ਸੰਕਲਪ ਲੈਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ ਗਿਆ।
ਸਮਾਗਮ ਵਿੱਚ ਮੋਹਨ ਲਾਲ ਖੰਨਾ, ਦੀਪਕ ਕਪੂਰ, ਵਿਨੇ ਵਿਕੀ ਸਿੰਘ, ਦੇਵ ਰਾਜ ਸੰਟੀ, ਪੱਪੂ, ਯੋਗਾ ਗਰੁੱਪ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਜ਼ਾਦੀ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ।
ਇਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਕੈਨੇਡਾ ਤੋਂ ਸਮੂਹ ਸੰਗਤ ਅਤੇ ਸ਼ਹਿਰ ਵਾਸੀਆਂ ਨੂੰ 80ਵੇਂ ਆਜ਼ਾਦੀ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ।