ਹਰਦੇਵ ਸਿੰਘ ਕੌਂਸਲ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਚ ਸ਼ਾਮਿਲ ਹੋਣ ਤੇ ਕੀਤਾ ਸਨਮਾਨਿਤ

ਹੁਸ਼ਿਆਰਪੁਰ:- ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਪ੍ਰਧਾਨ ਸਰਦਾਰ ਹਰਦੇਵ ਸਿੰਘ ਕੌਂਸਲ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਿਲ ਹੋਣ ਤੇ ਅਕਾਲੀ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। 
ਰਾਮਗੜੀਆ ਸਿੱਖ ਆਰਗਨਾਈਜੇਸ਼ਨ ਇੰਡੀਆ ਦੇ  ਚੇਅਰਮੈਨ ਕੁਲਦੀਪ ਸਿੰਘ ਖਾਂਬਾ ਦੀ ਅਗਵਾਈ ਵਿੱਚ ਸਥਾਨਿਕ ਮੋਤੀ ਮਹਿਲ ਵਿਖੇ ਇੱਕ ਸਾਦਾ 'ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਿਲ ਹੋਏ ਸਰਦਾਰ ਹਰਦੇਵ ਸਿੰਘ ਕੌਂਸਲ ਦਾ ਸਰੋਪਾ ਦੇ ਕੇ ਸਨਮਾਨ ਕੀਤਾ ਗਿਆ। 
ਇਸ ਮੌਕੇ ਸਰਦਾਰ ਕੁਲਦੀਪ ਸਿੰਘ ਖਾਂਬਾ ਚੇਅਰਮੈਨ ਨੇ ਕਿਹਾ ਕਿ ਸਰਦਾਰ ਹਰਦੇਵ ਸਿੰਘ ਕੌਂਸਲ ਸ਼ੁਰੂ ਤੋਂ ਹੀ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧ ਰੱਖਦੇ ਆਏ ਹਨ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸਮੇਤ ਹੋਰ ਅਹਿਮ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ ਇਸ ਤੋਂ ਇਲਾਵਾ ਅਕਾਲੀ ਦਲ 1920, ਲੋਕ ਇਨਸਾਫ ਪਾਰਟੀ ਦੇ ਬੀਸੀ ਦੇ ਸੂਬਾ ਪ੍ਰਧਾਨ ਵੀ ਰਹੇ।
 ਉਹਨਾਂ ਦੇ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰੇਰਨਾ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਵਿੱਚ ਸ਼ਾਮਿਲ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਲੋਕ ਆਪਣੇ ਸੰਬੋਧਨ ਵਿੱਚ ਸਰਦਾਰ ਹਰਦੇਵ ਸਿੰਘ ਕੌਂਸਲ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਟਕਸਾਲੀ ਅਕਾਲੀ ਰਿਹਾ ਅਤੇ ਹੁਣ ਉਨ੍ਹਾਂ ਨੂੰ ਵਾਪਾਸ ਆਪਣਿਆਂ ਜੜ੍ਹਾਂ ਨਾਲ ਜੁੜ ਕੇ ਵੱਡੀ ਖੁਸ਼ੀ ਹਾਸਿਲ ਹੋਈ ਹੈ। ਉਹਨਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। 
ਇਸ ਮੌਕੇ ਰਾਮਗੜੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਕੌਮੀ ਚੇਅਰਮੈਨ ਕੁਲਦੀਪ ਸਿੰਘ ਖਾਂਬਾ ਦੇ ਨਾਲ ਜਨਰਲ ਸਕੱਤਰ  ਗੁਰਦੇਵ ਸਿੰਘ ਪਵਾਰ ਰਿਟਾ. ਐਕਸੀਅਨ, ਮਲਕੀਤ ਸਿੰਘ ਮਰਵਾਹਾ ਕੌਮੀ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਭੋਗਲ ਵਾਈਸ ਚੇਅਰਮੈਨ ਪੰਜਾਬ, ਗੁਰਬਿੰਦਰ ਸਿੰਘ ਪਲਾਹਾ ਪ੍ਰੈੱਸ ਸਕੱਤਰ ਇੰਡੀਆ, ਗੁਰਸੇਵਕ ਸਿੰਘ ਕੌਂਸਲ ਯੂਥ ਆਗੂ ਵੀ ਮੌਜੂਦ ਸਨ।