ਹਰਸਿਮਰਨ ਕੌਰ ਨੂੰ ਰਾਸ਼ਟਰੀ ਖੇਡਾਂ ਵਿੱਚ ਭਾਗ ਲੈਣ ਲਈ ਸਨਮਾਨਿਤ ਕੀਤਾ

ਪਟਿਆਲਾ, 9 ਸਤੰਬਰ:- ਪੀ ਐਮ ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ 2 ਪੀ ਐੱਮ ਡਵਲਿਯੂ ਦੀ ਅਠਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਤ ਕੌਰ ਨੂੰ ਕੇਂਦਰੀ ਵਿਦਿਆਲਿਆ ਦੀਆਂ ਰਾਜ ਪੱਧਰੀ ਖੇਡਾਂ ਵਿੱਚ ਟੇਬਲ ਟੈਨਿਸ ਵਿਚ ਸਿਲਵਰ ਮੈਡਲ ਜਿੱਤਣ ਤੇ, ਸਰਕਾਰ ਵੱਲੋਂ ਇਸ ਨੂੰ ਚਨਈ ਵਿਖੇ ਹੋਈਆਂ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈਣ ਅਤੇ ਪੰਜਾਬ ਦਾ ਨਾਂ ਉੱਚਾ ਕਰਨ ਹਿੱਤ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਪ੍ਰਸ਼ੰਸਾ ਪੱਤਰ ਅਤੇ ਗੋਲਡ ਮੈਡਲ ਦੇਕੇ ਸਨਮਾਨਿਤ ਕੀਤਾ। 
ਸਨਮਾਨਿਤ ਕਰਦੇ ਹੋਏ ਪੰਜਾਬ ਪੁਲਿਸ ਦੇ ਡੀ ਐਸ ਪੀ ਸ਼੍ਰੀ ਰਣਬੀਰ ਸਿੰਘ, ਡੀ ਬੀ ਜੀ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ, ਸਕੱਤਰ ਸ੍ਰੀ ਹਰਪ੍ਰੀਤ ਸੰਧੂ, ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਅਤੇ ਡਾਕਟਰ ਰਿਸ਼ਮਾਂ ਕੌਹਲੀ ਵਲੋਂ ਬੱਚੇ ਨੂੰ ਲਗਾਤਾਰ ਅਭਿਆਸ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਹਰਸਿਮਰਨ ਕੌਰ ਦੇ ਪਿਤਾ ਸ਼੍ਰੀ ਸੋਮ ਸਹੋਤਾ ਅਤੇ ਮਾਤਾ ਸ੍ਰੀਮਤੀ ਹਰਮੇਸ਼ ਕੌਰ ਸਾਹੋਤਾ ਵਲੋਂ ਧੰਨਵਾਦ ਕਰਦੇ ਹੋਏ ਦੱਸਿਆ ਕਿ ਰਾਸ਼ਟਰ ਪੱਧਰੀ ਖੇਡਾਂ ਵਿੱਚ ਇਸ ਦਾ ਮੁਕਾਬਲਾ ਕਲਕੱਤਾ ਦੀ ਲੜਕੀ ਨਾਲ ਹੋਇਆ ਜੋ ਪਿਛਲੇ 10 ਸਾਲਾਂ ਤੋਂ ਲਗਾਤਾਰ ਜਿੱਤਦੀ ਆ ਰਹੀ ਹੈ।