ਹਰਿਆਣਾ ਸਰਕਾਰ ਨੇ ਸਮੀਰ ਪਾਲ ਸਰੋ ਨੂੰ ਕੁਆਲਿਟੀ ਐਸ਼ੋਰੈਂਸ ਅਥਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ

ਚੰਡੀਗੜ੍ਹ, 24 ਜੁਲਾਈ:– ਹਰਿਆਣਾ ਸਰਕਾਰ ਨੇ ਸੇਵਾਮੁਕਤ ਆਈ.ਏ.ਐੱਸ. ਅਧਿਕਾਰੀ ਸ੍ਰੀ ਸਮੀਰ ਪਾਲ ਸਰੋ ਨੂੰ ਕੁਆਲਿਟੀ ਐਸ਼ੋਰੈਂਸ ਅਥਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਸੰਬੰਧ ਵਿੱਚ ਰਾਜ ਸਰਕਾਰ ਵੱਲੋਂ ਅੱਜ ਹੁਕਮ ਜਾਰੀ ਕੀਤੇ ਗਏ ਹਨ।
ਸ੍ਰੀ ਸਰੋ ਹਰਿਆਣਾ ਕੈਡਰ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਰਹਿ ਚੁੱਕੇ ਹਨ। ਪ੍ਰਸ਼ਾਸਨਿਕ ਖੇਤਰ ਵਿੱਚ ਉਨ੍ਹਾਂ ਦੇ ਲੰਬੇ ਅਤੇ ਵਿਆਪਕ ਤਜ਼ਰਬੇ ਨੂੰ ਵੇਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਕੁਆਲਿਟੀ ਐਸ਼ੋਰੈਂਸ ਅਥਾਰਟੀ ਦਾ ਮੁੱਖ ਉਦੇਸ਼ ਸਰਕਾਰੀ ਵਿਭਾਗਾਂ, ਬੋਰਡਾਂ, ਨਿਗਮਾਂ ਅਤੇ ਵੱਖ-ਵੱਖ ਭਲਾਈ ਯੋਜਨਾਵਾਂ ਵਿੱਚ ਗੁਣਵੱਤਾ ਦੇ ਮਿਆਰਾਂ ਦੀ ਨਿਗਰਾਨੀ, ਮੁਲਾਂਕਣ ਅਤੇ ਸੁਧਾਰ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਅਥਾਰਟੀ ਪਾਰਦਰਸ਼ਤਾ, ਜਵਾਬਦੇਹੀ ਅਤੇ ਜਨਤਕ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੰਮ ਕਰਦੀ ਹੈ।