ਹਰਿਆਣਾ ਸਰਕਾਰ ਦੀ ਪੈਕਸ ਕਿਸਾਨਾਂ ਨੂੰ ਵੱਡੀ ਸੌਗਾਤ
ਚੰਡੀਗੜ੍ਹ, 10 ਦਸੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਪ੍ਰਾਥਮਿਕ ਖੇਤੀਬਾੜੀ ਸਹਿਕਾਰੀ ਕਮੇਟੀਆਂ (ਪੈਕਸ) ਨਾਲ ਜੁੜੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੇ ਹੋਏ ਬਕਾਇਆ ਭੁਗਤਾਨ ਕਰਜਿਆਂ ਦੇ ਨਿਪਟਾਨ ਦੇ ਲਈ ਇੱਕਮੁਸ਼ਤ ਨਿਪਟਾਨ ਯੋਜਨਾ ਦਾ ਐਲਾਨ ਕੀਤਾ। ਇਹ ਯੋਜਨਾ 31 ਮਾਰਚ, 2026 ਤੱਕ ਲਾਗੂ ਰਹੇਗੀ। ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਰਹੇ।
ਮੁੱਖ ਮੰਤਰੀ ਬੁੱਧਵਾਰ ਨੁੰ ਸਿਵਲ ਸਕੱਤਰੇਤ ਵਿੱਚ ਆਯੋਜਿਤ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿੱਤ ਮੰਤਰੀ ਵਜੋ ਬਜਟ ਸੈਸ਼ਨ 2025-26 ਵਿੱਚ ਕਿਸਾਨਾਂ ਦੀ ਪੈਕਸ ਦੇ ਵੱਲੋਂ ਬਕਾਇਆ ਭੁਗਤਾਨ ਕਰਜਾ ਦੇ ਨਿਪਟਾਨ ਤਹਿਤ ਯੋਜਨਾ ਲਿਆਉਣ ਦਾ ਐਲਾਨ ਕੀਤਾ ਸੀ। ਇਸੀ ਦੇ ਅਨੁਰੂਪ ਅੱਜ ਇਹ ਯੋਜਨਾ ਲਿਆਈ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਪੈਕਸ ਤੋਂ ਕਰਜਾ ਲੈਣ ਵਾਲੇ ਕਿਸਾਨ ਜੇਕਰ ਆਪਣੇ ਕਰਜਾ ਦੀ ਮੂਲ ਰਕਮ ਕਮੇਟੀ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਉਂਦੇ ਹਨ, ਤਾਂ ਉਲ੍ਹਾਂ ਦਾ ਪੂਰਾ ਬਕਾਇਆ ਵਿਆਜ ਮਾਫ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਰਾਜ ਦੇ 6,81,182 ਕਿਸਾਨਾਂ ਤੇ ਗਰੀਬ ਮਜਦੂਰਾਂ ਦਾ 2,266 ਕਰੋੜ ਰੁਪਏ ਦਾ ਵਿਆਜ ਮਾਫ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਉਨ੍ਹਾਂ ਸਾਰੇ ਕਰਜਦਾਰ ਕਿਸਾਨ ਦੇ ਲਈ ਹੈ, ਜਿਨ੍ਹਾਂ ਨੇ ਫਸਲੀ ਕਰਜਾ, ਕਾਸ਼ਤਕਾਰ ਕਰਜਾ ਜਾਂ ਦੁਕਾਨਦਾਰਾਂ ਲਈ ਕਰਜਾ ਲਿਆ ਹੈ, ਜੋ 30 ਸਤੰਬਰ , 2024 ਨੂ ਬਕਾਇਆ ਹੋ ਚੁੱਕੇ ਹਨ, ਉਹ ਇਸ ਯੋਜਨਾ ਦਾ ਲਾਭ ਚੁੱਕ ਸਕਦੇ ਹਨ।
ਇਸ ਤੋਂ ਇਲਾਵਾ, ਇਸ ਯੋਜਨਾ ਦਾ ਲਾਭ 2.25 ਲੱਖ ਮ੍ਰਿਤ ਕਿਸਾਨਾਂ ਦੇ ਪਰਿਵਾਰ ਵੀ ਚੁੱਕ ਸਕਦੇ ਹਨ। ਜੇਕਰ ਉਨ੍ਹਾਂ ਦੇ ਵਾਰਿਸ ਮੂਲ ਰਕਮ ਨੂੰ ਜਮ੍ਹਾ ਕਰਵਾਉਂਦੇ ਹਨ ਤਾਂ ਉਨ੍ਹਾਂ ਨੂੰ ਵੀ ਵਿਆਜ ਰਕਮ ਦੀ ਮਾਫੀ ਦਾ ਲਾਭ ਮਿਲੇਗਾ। ਇਹ ਰਕਮ ਲਗਭਗ 900 ਕਰੋੜ ਰੁਪਏ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਮੂਲ ਰਕਮ ਕਮੇਟੀ ਵਿੱਚ ਜਮ੍ਹਾ ਕਰਨ ਦੇ ਬਾਅਦ, ਕਿਸਾਨ ਇੱਕ ਮਹੀਨੇ ਬਾਅਦ ਆਪਣੀ ਜਰੂਰਤ ਅਗਲੀ ਫਸਲ ਦੇ ਲਈ ਤਿੰਨ ਕਿਸਤਾਂ ਵਿੱਚ ਨਵਾਂ ਕਰਜਾ ਲੈ ਸਕਦੇ ਹਨ।
ਇਸ ਮੌਕੇ 'ਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਟਾਊਨ ਐਂਡ ਕੰਟਰੀ ਪਲਾਨਿੰਗ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏਕੇ ਸਿੰਘ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਪ੍ਰਭਜੋਤ ਸਿੰਘ, ਖੇਤੀਬਾੜੀ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜਨਰਾਇਣ ਕੌਸ਼ਿਕ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਨਿਦੇਸ਼ਕ ਸ੍ਰੀ ਅਮਿਤ ਖੱਤਰੀ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯੱਸ਼ਪਾਲ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਪਾਰਥ ਗੁਪਤਾ, ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਮੌਜੂਦ ਰਹੇ।
