ਪਿੰਡ ਬੈਂਸ ਵਿਖੇ ਵਿਸ਼ਵ ਸ਼ਾਂਤੀ ਲਈ ਹਵਨ ਯੱਗ 26 ਨੂੰ।
ਨਵਾਂਸ਼ਹਿਰ- ਨਵਾਂਸ਼ਹਿਰ ਦੇ ਨੇੜਲੇ ਪਿੰਡ ਬੈਂਸ ਵਿਖੇ ਸਥਿਤ ਸ਼੍ਰੀ ਬਲਦੇਵ ਕ੍ਰਿਸ਼ਨ ਜੀ ਦੇ ਪੁਰਾਤਨ ਮੰਦਰ ਵਿਖੇ ਸਾਲਾਨਾ ਹਵਨ ਯੱਗ ਅਤੇ ਭੰਡਾਰਾ 26 ਜਨਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਮਹੰਤ ਸਤਪਾਲ ਨੇ ਦੱਸਿਆ ਕਿ ਪਿੰਡ ਵਾਸੀਆਂ, ਐਨ ਆਰ ਆਈ ਵੀਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25 ਜਨਵਰੀ ਦਿਨ ਸ਼ਨੀਵਾਰ ਨੂੰ ਪਵਿੱਤਰ ਸ਼੍ਰੀ ਰਾਮਾਇਣ ਜੀ ਦੇ ਪਾਠ ਦਾ ਆਰੰਭ ਹੋਵੇਗਾ।
ਅਗਲੇ ਦਿਨ 26 ਜਨਵਰੀ ਨੂੰ ਪਾਠ ਦਾ ਭੋਗ ਪਾਇਆ ਜਾਵੇਗਾ। ਹਵਨ ਯੱਗ ਕਰਵਾਇਆ ਜਾਵੇਗਾ ਅਤੇ ਵਿਸ਼ਵ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ ਜਿਸ ਉਪਰੰਤ ਸੰਗਤਾਂ ਵਿੱਚ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਵਿੱਤਰ ਸ਼੍ਰੀ ਰਾਮਾਇਣ ਜੀ ਦਾ ਇਹ ਪਾਠ 'ਤੇ ਹਵਨ ਯੱਗ ਹਰ ਸਾਲ ਦੇਸੀ ਮਹੀਨੇ ਮਾਘ ਦੇ ਦੂਜੇ ਐਤਵਾਰ ਨੂੰ ਕਰਵਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਭੰਡਾਰੇ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਅਜੇ ਕੁਮਾਰ ਸ਼ਰਮਾ ( ਬੰਗਾ ਪ੍ਰਿਟਿੰਗ ਪ੍ਰੈੱਸ ਵਾਲੇ ) , ਮਹੰਤ ਸੋਹਣ ਲਾਲ , ਰਣਜੀਤ ਕੁਮਾਰ , ਹਰਦੀਪ ਕੁਮਾਰ , ਸੰਤੋਖ ਦਾਸ ਅਤੇ ਪਰੇਮ ਸਿੰਘ ਆਦਿ ਵੀ ਹਾਜ਼ਰ ਸਨ।
