ਐੱਚਸੀਐੱਸ ਅਧਿਕਾਰੀ ਮਨੀਸ਼ ਕੁਮਾਰ ਨੂੰ ਲਗਾਇਆ ਏਡੀਆਈਪੀਆਰ
ਚੰਡੀਗੜ੍ਹ, 3 ਜੂਨ:- ਹਰਿਆਣਾ ਸਰਕਾਰ ਨੇ ਨਾਗਰਿਕ ਉੱਡਣ (ਸਿਵਲ ਐਵੀਏਸ਼ਨ) ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਲੋਹਾਨ ਨੂੰ ਤਤਕਾਲ ਪ੍ਰਭਾਵ ਤੋਂ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦਾ ਵਧੀਕ ਡਾਇਰੈਕਟਰ ਲਗਾਇਆ ਹੈ।
ਇਸ ਤੋਂ ਇਲਾਵਾ, ਉਨ੍ਹਾਂ ਨੂੰ ਖਾਣ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਡਾਇਰੈਕਟਰ ਦਾ ਵਾਧੂ ਕਾਰਜਭਾਰ ਵੀ ਸੌਂਪਿਆ ਗਿਆ ਹੈ।
