ਐੱਚ.ਡੀ.ਐਫ.ਸੀ. ਲਾਈਫ਼ ਦਾ ਪਲੇਸਮੈਂਟ ਕੈਂਪ 7 ਜਨਵਰੀ ਨੂੰ
ਪਟਿਆਲਾ, 4 ਜਨਵਰੀ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ 7 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਐਚ.ਡੀ.ਐਫ.ਸੀ. ਲਾਈਫ਼ ਵੱਲੋਂ ਐਫ.ਸੀ./ਕਸਟਮਰ ਕੇਅਰ ਅਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਉਮੀਦਵਾਰਾਂ ਦੀ ਉਮਰ 20 ਤੋਂ 30 ਸਾਲ ਦੀ ਹੋਵੇ। ਪੁਰਸ਼ ਤੇ ਮਹਿਲਾਵਾਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 7 ਜਨਵਰੀ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।
