ਅੰਮ੍ਰਿਤਪਾਲ ਸਿੰਘ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਕੇਸ ਚ ਸੁਣਵਾਈ ਟਲੀ
ਚੰਡੀਗੜ੍ਹ:- ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਤੀਜੀ ਵਾਰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ ਸੁਣਵਾਈ ਹੋਣੀ ਸੀ, ਪਰ ਸਮੇਂ ਦੀ ਘਾਟ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਇਸ ਲਈ ਹੁਣ ਸੁਣਵਾਈ 2 ਫਰਵਰੀ ਨੂੰ ਤੈਅ ਕੀਤੀ ਗਈ ਹੈ।
ਇਸ ਦੌਰਾਨ ਤਿੰਨ ਹੋਰ ਸਬੰਧਤ ਮਾਮਲਿਆਂ ਦੀ ਸੁਣਵਾਈ ਹੋਵੇਗੀ। ਸੰਸਦ ਮੈਂਬਰ ਨੇ ਆਪਣੇ 'ਤੇ ਲਗਾਏ ਗਏ NSA ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਇਹ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਪੂਰੀ ਉਲੰਘਣਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ।
