ਲੋੜਵੰਦ ਵਿਦਿਆਰਥੀਆਂ ਦੀ ਮਦਦ ਹੀ ਸਭ ਤੋਂ ਮਹਾਨ ਦਾਨ ਸ਼ਵੇਤਾ ਜਿੰਦਲ

ਪਟਿਆਲਾ:- ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਵੱਲੋਂ ਲੋਕ ਭਲਾਈ ਦੇ ਕੰਮਾਂ ਦੀ ਲੜੀ ਨੂੰ ਜਾਰੀ  ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਬਾਰਨ ਵਿਖੇ ਹੋਣਹਾਰ ਵਿਦਿਆਰਥੀਆਂ ਲਈ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਟੀਆਂ ਵੰਡਣ ਦੀ ਮੁਹਿੰਮ ਤਹਿਤ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। 
ਇਸ ਮੌਕੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਸੰਸਥਾਪਕ ਅਤੇ ਪ੍ਰਧਾਨ  ਡਾ. ਰਾਕੇਸ਼ ਵਰਮੀ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਗਰੁੱਪ ਵੱਲੋਂ 35 ਵੱਖ-ਵੱਖ ਪ੍ਰੋਜੈਕਟਾਂ ਰਾਹੀ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਤੋਂ ਜਾਣੂ ਕਰਵਾਇਆ। ਸਮਾਜ ਸੇਵਿਕਾ ਸ਼ਵੇਤਾ ਜਿੰਦਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਮਹੱਤਤਾ ਦੱਸਦੇ ਹੋਏ ਮਨ ਲਗਾ ਕੇ ਸਿੱਖਿਆ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।
ਡੀ.ਬੀ.ਜੀ ਦੇ ਪ੍ਰੋਜੈਕਟ ਇੰਚਾਰਜ ਮਨਜੀਤ ਸਿੰਘ ਪੁਰਬਾ ਨੇ ਬੱਚਿਆਂ ਨੂੰ ਨੈਤਿਕ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ ਅਤੇ ਚੰਗੇ ਸੰਸਕਾਰਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਸਮਾਗਮ ਦੌਰਾਨ ਡੀ.ਬੀ.ਜੀ ਵੱਲੋਂ ਸਕੂਲ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਅਤੇ ਅਧਿਆਪਕਾ ਸ੍ਰੀਮਤੀ ਬਬੀਤਾ, ਵਿਜੇ ਕੁਮਾਰ, ਤਲਵਿੰਦਰ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਰੁਚੀ ਸ਼ਰਮਾ ਤੇ ਪਿੰਡ ਬਾਰਨ ਤੋਂ ਸਮਾਜਿਕ ਸੇਵਕਾਵਾਂ ਮਨਪ੍ਰੀਤ ਕੌਰ ਤੇ ਪਰਮਿੰਦਰ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਹ ਜਾਣਕਾਰੀ ਚਮਨ ਲਾਲ ਦੱਤ ਨੇ ਦਿੱਤੀ।