ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸ਼ਿਮਲਾ ਪਹਾੜੀ ਵਿਖੇ ਆਜ਼ਾਦੀ ਦਿਵਸ ਮਨਾਇਆ

ਹੁਸ਼ਿਆਰਪੁਰ:- ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਲਾਲ ਸਿੰਘ ਜੀ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਸਮੂਹ ਮੈਂਬਰਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਸੰਜੀਵ ਕੁਮਾਰ, ਵਿਪਨ ਸ਼ਰਮਾ, ਨਰੇਸ਼ ਕੁਮਾਰ, ਅਸ਼ਵਨੀ ਪਰਾਸਰ, ਗੁਰਮੇਲ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਕੁਮਾਰ, ਕਰਮਵੀਰ ਸਿੰਘ, ਅਨਿਲ ਕੁਮਾਰ, ਬਰਜਿੰਦਰਜੀਤ ਸਿੰਘ, ਵਿਜੇ ਮਹਿਮੀ, ਸੁਰੇਸ਼ ਅਰੋੜਾ, ਬਲਵੀਰ ਰਾਮ, ਮਨਜੀਤ ਸਿੰਘ ਅਤੇ ਸੁਲਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਾ ਹੈ। ਸਮਾਗਮ ਦੌਰਾਨ ਦੇਸ਼ ਭਗਤੀ ਦੀ ਭਾਵਨਾ ਨਾਲ ਆਜ਼ਾਦੀ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸਮੂਹ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।