ਸਿਵਲ ਹਸਪਤਾਲ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

ਹੁਸ਼ਿਆਰਪੁਰ:- ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ 15 ਅਗਸਤ ਆਜ਼ਾਦੀ ਦਿਹਾੜਾ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕੌਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਸਮਾਗਮ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਡਾਕਟਰਾਂ, ਪੈਰਾ-ਮੈਡੀਕਲ ਸਟਾਫ਼ ਅਤੇ ਹੋਰ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।
ਸਮਾਗਮ ਦੀ ਅਗਵਾਈ ਐੱਸ.ਐੱਮ.ਓ. ਇੰਚਾਰਜ ਡਿਸਟ੍ਰਿਕਟ ਹਸਪਤਾਲ ਡਾ. ਨਵਜੋਤ ਸਿੰਘ ਅਤੇ ਐੱਸ.ਐੱਮ.ਓ. ਡਾ. ਨੇਹਾ ਪੌਲ ਵੱਲੋਂ ਕੀਤੀ ਗਈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਜਿਲਾ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਏ.ਐੱਨ.ਐੱਮ. ਟ੍ਰੇਨਿੰਗ ਸਕੂਲ ਦੀ ਪ੍ਰਿੰਸੀਪਲ ਮਿਸਿਜ਼ ਸੁਖਵਿੰਦਰ ਕੌਰ, ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੇ ਪ੍ਰਧਾਨ ਲਾਇਨ ਵਿਜੇ ਅਰੋੜਾ ਸਮੇਤ ਡਾਕਟਰ, ਪੈਰਾ-ਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।
ਇਸ ਮੌਕੇ ਏ.ਐੱਨ.ਐੱਮ. ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ, ਜਿਸ ਨਾਲ ਸਮਾਗਮ ਦਾ ਮਾਹੌਲ ਦੇਸ਼ ਭਗਤੀ ਅਤੇ ਰਾਸ਼ਟਰੀ ਭਾਵਨਾ ਨਾਲ ਭਰ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਮਨਦੀਪ ਕੌਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਹਰ ਕਰਮਚਾਰੀ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਲੋਕਾਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ।
ਇਸ ਦੌਰਾਨ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਵਾਲੇ ਅਤੇ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਵਾਲੇ ਸਟਾਫ਼ ਮੈਂਬਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਵੱਲੋਂ ਸਨਮਾਨਿਤ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਗਿਆ।