ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
ਬੰਗਾ:- ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐੱਨ.ਸੀ.ਸੀ ਅਤੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਸਮਰਪਿਤ ਸੁਤੰਤਰਤਾ ਦਿਵਸ ਪ੍ਰਿੰਸੀਪਲ ਡਾ. ਇੰਦੂ ਰੱਤੀ ਜੀ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੀ ਅਗਵਾਈ ਐੱਨ.ਸੀ.ਸੀ ਵਿੰਗ ਦੇ ਇੰਚਾਰਜ ਡਾ.ਗੁਰਵਿੰਦਰ ਸਿੰਘ ਅਤੇ ਐੱਨ.ਐੱਸ.ਐੱਸ.ਇੰਚਾਰਜ ਪ੍ਰੋਫੈ਼ਸਰ ਵਿਪਨ ਅਤੇ ਡਾ. ਨਿਰਮਲਜੀਤ ਕੌਰ ਵੱਲੋਂ ਕੀਤੀ ਗਈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਸੁਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਨੌਜਵਾਨ ਪੀੜ੍ਹੀ ਦਾ ਫਰਜ਼ ਹੈ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਇੱਕ ਚੰਗੇ ਨਾਗਰਿਕ ਵਜੋਂ ਦੇਸ਼ ਦੀ ਸੇਵਾ ਕਰੇ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਪਿਆਰ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਐੱਨ.ਸੀ.ਸੀ ਅਤੇ ਐੱਨ.ਐੱਸ.ਐੱਸ ਦੇ ਵਿਦਿਆਰਥੀਆਂ ਵੱਲੋਂ ਵੀ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ ਗਿਆ।
ਉਹਨਾਂ ਨੇ ਐੱਨ.ਸੀ.ਸੀ ਅਤੇ ਐੱਨ.ਐੱਸ.ਐੱਸ ਵਿਭਾਗ ਦੇ ਇੰਚਾਰਜਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ,ਡਾ.ਸੁਨਿਧੀ ਮਿਗਲਾਨੀ,ਡਾ. ਕਮਲਦੀਪ ਕੌਰ, ਡਾ.ਜਯੋਤੀ ਪ੍ਕਾਸ਼,ਲਾਇਬ੍ਰੇਰੀਅਨ ਮਨਮੰਤ ਸਿੰਘ, ਓਕਾਰ ਸਿੱਧੂ, ਨਵਜੀਤ ਸਿੰਘ ਅਤੇ ਵਲੰਟੀਅਰ ਵਿਦਿਆਰਥੀ ਹਾਜ਼ਰ ਸਨ।
