ਖ਼ਾਲਸਾ ਕਾਲਜ ਡੁਮੇਲੀ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਗਿਆ।
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ.ਵਿਭਾਗ ਵੱਲੋਂ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਈ ਪ੍ਰਕਾਰ ਦੇ ਬੂਟੇ ਲਗਾਏ ਗਏ।
ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਅਮਰਪਾਲ ਕੌਰ ਦੇ ਦੁਆਰਾ ਵਿਦਿਆਰਥੀਆਂ ਨੂੰ ਵਾਤਾਵਰਣ ਸਾਫ ਰੱਖਣ ਲਈ ਕਿਹਾ ਗਿਆ। ਕੌਮੀ ਸੇਵਾ ਯੋਜਨਾ ਵਿਭਾਗ ਦੇ ਮੁਖੀ ਮੈਡਮ ਦਮਨਜੀਤ ਕੌਰ ਦੇ ਦੁਆਰਾ ਕਿਹਾ ਗਿਆ ਕਿ ਇੱਕ ਸਹਿਤਮੰਦ ਸਮਾਜ ਦਾ ਨਿਰਮਾਣ ਉਦੋਂ ਹੀ ਹੋ ਸਕਦਾ ਹੈ, ਜਦ ਆਪਣਾ ਆਲਾ-ਦੁਆਲਾ ਸਾਫ਼ ਹੋਵੇਗਾ।
ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੇ ਦੁਆਰਾ ਵਿਦਿਆਰਥੀਆਂ ਨੂੰ ਵਾਤਾਵਰਣ ਬਚਾਉਣ ਲਈ ਉਪਰਾਲੇ ਕਰਨ ਦਾ ਸੱਦਾ ਦਿੱਤਾ।ਇਸ ਉਪਰੰਤ ਪ੍ਰਿੰਸੀਪਲ ਸਾਹਿਬ ਅਤੇ ਕਾਲਜ ਸਟਾਫ਼ ਮੈਂਬਰਾਂ ਦੇ ਦੁਆਰਾ ਵੀ ਬੂਟੇ ਲਗਾਏ ਗਏ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
