ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਨਵਾਂਸ਼ਹਿਰ:- ਮਨੁੱਖੀ ਅਧਿਕਾਰ ਜਾਗ੍ਰਤੀ ਮੰਚ ਸੋਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਵਾਸਦੇਵ ਪਰਦੇਸੀ ਦੀ ਅਗਵਾਈ ਦੇ ਹੇਠ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਬਾਬਾ ਵਜੀਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਲੋਹ ਰੋਡ ਨਵਾਂਸ਼ਹਿਰ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ। ਇਸ ਮੌਕੇ ਸੋਸਾਇਟੀ ਵੱਲੋਂ ਬੱਚਿਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ। 
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਵਾਸਦੇਵ ਪਰਦੇਸੀ ਨੇ ਦੱਸਿਆ ਕਿ ਅਧਿਕਾਰਾਂ ਦੇ ਨਾਲ ਨਾਲ ਸਾਨੂੰ ਆਪਣੇ ਫ਼ਰਜ਼ਾਂ ਦਾ ਵੀ ਪਾਲਣ ਕਰਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਜਸਵੀਰ ਸਿੰਘ ਹੋਰਾਂ ਨੇ ਸੁਸਾਇਟੀ ਵੱਲੋਂ ਕੀਤੇ ਗਏ ਸ਼ਲਾਘਾਯੋਗ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਧੰਨਵਾਦ ਕੀਤਾ।
 ਇਸ ਮੌਕੇ ਪ੍ਰਿੰਸੀਪਲ ਜਸਬੀਰ ਸਿੰਘ ਤੋਂ ਇਲਾਵਾ ਸਟਾਫ ਮੈਂਬਰ ਕਮਲ,ਸੰਦੀਪ ਕੌਰ, ਸੁਰਜੀਤ ਕੌਰ, ਸੁਖਜਿੰਦਰ ਸਿੰਘ, ਰੇਖਾ, ਬੰਦਨਾ, ਅੰਜੂ, ਆਸੂ ਅਤੇ ਨਵਜੀਤ ਸਿੰਘ ਆਦਿ ਹਾਜਰ ਸਨ।