ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਸਬੰਧੀ ਸਮਾਗਮ 27 ਨੂੰ ਹੋਵੇਗਾ
ਨਵਾਂਸ਼ਹਿਰ- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸਬੰਧ ਵਿਚ ਸਮਾਗਮ 27 ਅਕਤੂਬਰ 2025 ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਕੇ ਪੁਰੀ ਨੇ ਕਿਹਾ ਕਿ ਇਹ ਸਮਾਗਮ ਬਾਈ ਜੀ ਦੀ ਕੁਟੀਆ ਪੰਡੋਰਾਂ ਮੁਹੱਲਾ ਨਵਾਂਸ਼ਹਿਰ ਵਿਖੇ ਸਵੇਰੇ 10:30 ਵਜੇ ਤੋਂ 2:00 ਵਜੇ ਤੱਕ ਚੱਲੇਗਾ ਜਿਸ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
ਇਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ , ਸਿਵਲ ਸਰਜਨ ਨਵਾਂਸ਼ਹਿਰ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਤੋਂ ਹੋਰ ਉੱਚ ਅਧਿਕਾਰੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਣਗੇ। ਸਮਾਗਮ ਵਿਚ ਸ਼ਾਮਲ ਮਹਿਮਾਨਾਂ ਅਤੇ ਮੈਂਬਰਾਂ ਦੇ ਮਨੋਰੰਜਨ ਲਈ ਰੰਗਾਰੰਗ ਸਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਵੀ ਹੋਵੇਗੀ। ਐਸੋਸੀਏਸ਼ਨ ਵੱਲੋਂ ਸਭ ਲਈ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਜਨਰਲ ਸਕੱਤਰ ਐਸ ਕੇ ਪੁਰੀ ਵਲੋਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਆਪਣੇ ਪਰਿਵਾਰਕ ਮੈਬਰਾਂ ਸਮੇਤ ਸਮਾਗਮ ਵਿਚ ਸਮੇਂ ਸਿਰ ਹਾਜ਼ਰ ਆਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਡਾ. ਜੇਡੀ ਵਰਮਾ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਆਦਿ ਵੀ ਮੌਜੂਦ ਸਨ।
