ਮਹਾਰਾਸ਼ਟਰ ਦੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 29 ਜਨਵਰੀ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਅਜੀਤ ਪੰਵਾਰ ਦੇ ਨਿਧਨ 'ਤੇ ਡੁੰਘਾ ਦੁੱਖ ਜਤਾਉਂਦੇ ਹੋਏ ਕਿਹਾ ਕਿ ਦੇਸ਼ ਅਤੇ ਵਿਸ਼ੇਸ਼ਕਰ ਮਹਾਰਾਸ਼ਟਰ ਦੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
          ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਅਜੀਤ ਪੰਵਾਰ ਦੇ ਹਵਾਈ ਜਾਹਾਜ ਕ੍ਰੈਸ਼ ਵਿੱਚ ਨਿਧਨ ਦੀ ਖਬਰ ਬਹੁਤ ਦੁਖਦ ਅਤੇ ਪੀੜਾਦਾਇਕ ਹੈ। ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੀ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਹਿਯੋਗੀਆਂ ਅਤੇ ਸਮਰਥਕਾਂ ਦੇ ਨਾਲ ਹਨ। 
ਪ੍ਰਮਾਤਮਾ ਉਨ੍ਹਾਂ ਨੂੰ ਚਰਣਾਂ ਵਿੱਚ ਸਥਾਨ ਦਵੇ ਅਤੇ ਪੀੜਤ ਪਰਿਵਾਰ ਨੂੰ ਦੁੱਖ ਸਹਿਨ ਦੀ ਸ਼ਕਤੀ ਅਤੇ ਧੀਰਜ ਪ੍ਰਦਾਨ ਕਰੇ।